ਪੰਜਾਬ ਦੇ ਜਲੰਧਰ ‘ਚ ਦੇਰ ਰਾਤ ਇਕ ਘਰ ਨੂੰ ਅੱ.ਗ ਲੱਗ ਗਈ। ਅੱ.ਗ ਲੱਗਣ ਦੀ ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ 2 ਬੱਚਿਆਂ ਸਮੇਤ 5 ਲੋਕਾਂ ਦੀ ਝੁਲ.ਸਣ ਕਾਰਨ ਮੌ.ਤ ਹੋ ਗਈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮਰਨ ਵਾਲਿਆਂ ਵਿੱਚ ਘਰ ਦਾ ਮਾਲਕ ਵੀ ਸ਼ਾਮਲ ਹੈ।

jalandhar refrigerator compressor news
ਜਦੋਂ ਕਿ ਘਰ ਦੇ ਬਾਹਰ ਬੈਠੀ ਉਸ ਦੀ ਬਜ਼ੁਰਗ ਪਤਨੀ ਬਲਬੀਰ ਕੌਰ ਸੁਰੱਖਿਅਤ ਹੈ। ਮ੍ਰਿਤਕਾਂ ਦੀ ਪਛਾਣ ਰੁਚੀ, ਦੀਆ, ਅਕਸ਼ੈ, ਯਸ਼ਪਾਲ ਘਈ ਅਤੇ ਮਨਸ਼ਾ ਵਜੋਂ ਹੋਈ ਹੈ। ਜਦਕਿ ਯਸ਼ਪਾਲ ਪੁੱਤਰ ਇੰਦਰਪਾਲ ਗੰਭੀਰ ਜ਼ਖਮੀ ਹੈ। ਜਿਸ ਨੂੰ ਦੇਰ ਰਾਤ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਇਹ ਘਟਨਾ ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 12 ਦੀ ਹੈ। ਮ੍ਰਿਤਕ ਯਸ਼ਪਾਲ ਘਈ ਦੇ ਭਰਾ ਰਾਜ ਘਈ ਨੇ ਦੱਸਿਆ ਕਿ ਉਸ ਦੇ ਭਰਾ ਨੇ 7 ਮਹੀਨੇ ਪਹਿਲਾਂ ਹੀ ਨਵਾਂ ਡਬਲ ਡੋਰ ਫਰਿੱਜ ਖਰੀਦਿਆ ਸੀ। ਦੇਰ ਰਾਤ ਉਸ ਦੇ ਕੰਪ੍ਰੈਸ਼ਰ ਵਿੱਚ ਜ਼ਬਰਦਸਤ ਧ.ਮਾਕਾ ਹੋਇਆ ਅਤੇ ਉਸ ਤੋਂ ਬਾਅਦ ਘਰ ਨੂੰ ਅੱਗ ਲੱਗ ਗਈ। ਘਰ ਦੇ ਅੰਦਰ ਬੈਠੇ ਉਸ ਦਾ ਭਰਾ, ਜਿਸ ਦੀ ਉਮਰ 65 ਸਾਲ ਦੇ ਕਰੀਬ ਸੀ, ਉਸ ਦੇ ਲੜਕੇ, ਨੂੰਹ ਅਤੇ ਦੋ ਧੀਆਂ ਨੂੰ ਘਰੋਂ ਬਾਹਰ ਜਾਣ ਦਾ ਮੌਕਾ ਨਹੀਂ ਮਿਲਿਆ। ਜਦੋਂ ਕਿ ਉਸ ਦੀ ਬਜ਼ੁਰਗ ਭਰਜਾਈ ਘਰ ਦੇ ਬਾਹਰ ਬੈਠੀ ਸੀ, ਉਹ ਸੁਰੱਖਿਅਤ ਹੈ।