ਪੰਜਾਬ ਦੇ ਜਲੰਧਰ ਦੀ ਰੇਲਵੇ ਕਲੋਨੀ ਵਿੱਚ RPF ਮਹਿਲਾ ਕਾਂਸਟੇਬਲ ਨੇ ਫਾ.ਹਾ ਲੈ ਕੇ ਖੁਦ.ਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਨੀਸ਼ਾ (24) ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਰਾਜਸਥਾਨ ਦੀ ਰਹਿਣ ਵਾਲੀ ਸੀ। ਅਨੀਸ਼ਾ ਦਾ ਪਤੀ ਵੀ ਉਸ ਦੇ ਨਾਲ ਰੇਲਵੇ ਕਲੋਨੀ ਵਿੱਚ ਰਹਿੰਦੀ ਸੀ। ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Jalandhar rpf constable death
ਥਾਣਾ ਨਵੀ ਬਾਰਾਦਰੀ ਦੇ ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਫਿਲਹਾਲ ਮੁੱਢਲੀ ਜਾਂਚ ‘ਚ ਇਹ ਫਾਹਾ ਲੈ ਕੇ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਬੁੱਧਵਾਰ ਦੇਰ ਸ਼ਾਮ ਪੁਲਸ ਨੂੰ ਰੇਲਵੇ ਕਲੋਨੀ ਸਥਿਤ ਰੇਲਵੇ ਕੁਆਟਰਾਂ ਦੇ ਅੰਦਰੋਂ ਔਰਤ ਦੀ ਲਾਸ਼ ਬਰਾਮਦ ਹੋਈ।
ਵੀਡੀਓ ਲਈ ਕਲਿੱਕ ਕਰੋ : –
ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਘਟਨਾ ਸਥਾਨ ਦੀ ਜਾਂਚ ਦੌਰਾਨ ਕਿਸੇ ਵੀ ਕਿਸਮ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਅਨੀਸ਼ਾ ਦੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪਰਿਵਾਰ ਦੇ ਆਉਣ ਤੋਂ ਬਾਅਦ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।