ਜਲੰਧਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਨੈੱਟਵਰਕ ਦੇ ਖਿਲਾਫ ਚੱਲ ਰਹੇ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਜਲੰਧਰ ਦਿਹਾਤੀ ਪੁਲਿਸ ਨੇ 9 ਕਿਲੋਗ੍ਰਾਮ ਹੈਰੋਇਨ ਦੀ ਸ਼ੁਰੂਆਤੀ ਜ਼ਬਤ ਕਰਨ ਤੋਂ ਬਾਅਦ, ਇੱਕ ਹੋਰ 12 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਪਿਛਲੇ ਤਿੰਨ ਦਿਨਾਂ ਦੌਰਾਨ ਕੁੱਲ 21 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ
ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰੀ ਨੂੰ ਠੱਲ ਪਾਉਣ ਦੀਆਂ ਨਿਰੰਤਰ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ 12 ਕਿਲੋਗ੍ਰਾਮ ਬਰਾਮਦ ਕੀਤੀ ਗਈ ਹੈ।