ਪੰਜਾਬ ਦੇ ਜਲੰਧਰ ਦਿਹਾਤੀ ‘ਚ ਤਾਇਨਾਤ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋ.ਲੀ ਲੱਗਣ ਨਾਲ ਮੌ./ਤ ਹੋ ਗਈ। ਮ੍ਰਿਤਕ ਦੀ ਪਛਾਣ ਸੀਆਈਏ ਵਿੰਗ ਜਲੰਧਰ ਦਿਹਾਤੀ ਵਿੱਚ ਤਾਇਨਾਤ ਸਬ-ਇੰਸਪੈਕਟਰ ਭੁਪਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਭੁਪਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌ.ਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਸਬ ਇੰਸਪੈਕਟਰ ਆਪਣੀ ਸਰਕਾਰੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ। ਅਚਾਨਕ ਗੋ.ਲੀ ਚੱਲ ਗਈ ਜੋ ਉਸ ਦੇ ਸਿਰ ਵਿੱਚ ਲੱਗੀ। ਗੋ.ਲੀ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਉਹ ਭੋਗਪੁਰ, ਜਲੰਧਰ ਦਾ ਰਹਿਣ ਵਾਲਾ ਸੀ। ਇਸ ਸਬੰਧੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਮਾਮਲੇ ਦੀ ਜਾਂਚ ਕਰ ਰਹੇ SHO ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸ਼ਾਮ ਕਰੀਬ 6.30 ਵਜੇ CIA ਸਟਾਫ਼ ਦਿਹਾਤੀ ਦਫ਼ਤਰ ਨੇੜੇ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਬੈਠਾ ਸੀ। ਇਸ ਦੌਰਾਨ ਉਹ ਆਪਣੇ 9mm ਸਰਕਾਰੀ ਪਿਸਤੌਲ ਦੀ ਸਫਾਈ ਕਰਨ ਲੱਗਾ। ਇਸ ਦੌਰਾਨ ਅਚਾਨਕ ਉਸ ਦੇ ਪਿਸਤੌਲ ਵਿੱਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿੱਚ ਲੱਗੀ। ਸਿਰ ਵਿੱਚ ਗੋਲੀ ਲੱਗਣ ਨਾਲ ਭੁਪਿੰਦਰ ਸਿੰਘ ਦੀ ਮੌਤ ਹੋ ਗਈ।