ਦੇਸ਼ ਭਰ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੌਰਾਨ, ਕਸ਼ਮੀਰ ਘਾਟੀ ਵਿੱਚ ਸੀਤ ਲਹਿਰ ਤੇਜ਼ ਹੋ ਗਈ ਹੈ, ਜ਼ਿਆਦਾਤਰ ਖੇਤਰਾਂ ਵਿੱਚ ਰਾਤ ਦਾ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਸ਼੍ਰੀਨਗਰ ‘ਚ ਸ਼ੁੱਕਰਵਾਰ ਦੀ ਰਾਤ ਇਸ ਸਾਲ ਦੀ ਸਭ ਤੋਂ ਠੰਡੀ ਰਾਤ ਰਹੀ, ਜਿੱਥੇ ਤਾਪਮਾਨ ਮਨਫੀ 4.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਸ਼ੋਪੀਆਂ ਦਾ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਨਗਰ ਵਿੱਚ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਫਿਲਹਾਲ ਆਮ ਨਾਲੋਂ 4.0 ਡਿਗਰੀ ਸੈਲਸੀਅਸ ਘੱਟ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਘੱਟੋ-ਘੱਟ ਤਾਪਮਾਨ ਮਾਈਨਸ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਖਣੀ ਕਸ਼ਮੀਰ ਦੇ ਕੋਕਰਨਾਗ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ 2.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਧਿਕਾਰੀ ਨੇ ਕਿਹਾ, “ਉੱਤਰੀ ਕਸ਼ਮੀਰ ਦੇ ਕੁਪਵਾੜਾ ਕਸਬੇ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ 3.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਮਸ਼ਹੂਰ ਸੈਰ-ਸਪਾਟਾ ਸਥਾਨ ਗੁਲਮਰਗ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।” ਠੰਡ ਦੀ ਤੀਬਰਤਾ ਇੰਨੀ ਵੱਧ ਗਈ ਹੈ ਕਿ ਦੱਖਣੀ ਕਸ਼ਮੀਰ ਦੇ ਕਈ ਇਲਾਕਿਆਂ ‘ਚ ਪਾਈਪਾਂ ‘ਚ ਪਾਣੀ ਜੰਮ ਗਿਆ ਹੈ। ਖਾਸ ਤੌਰ ‘ਤੇ ਸ਼ੋਪੀਆਂ ਜ਼ਿਲੇ ‘ਚ ਜਿੱਥੇ ਬਹੁਤ ਠੰਡ ਪੈ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਇਸ ਵਾਰ ਠੰਢ ਪਹਿਲਾਂ ਹੀ ਪੈ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਠੰਡ ਇੰਨੀ ਪੈ ਰਹੀ ਹੈ ਕਿ ਪਾਣੀ ਦੀ ਸਪਲਾਈ ਠੱਪ ਹੋ ਗਈ ਹੈ ਅਤੇ ਬਿਜਲੀ ਦੀ ਸਮੱਸਿਆ ਹੈ। ਬੱਚੇ ਅਤੇ ਬਜ਼ੁਰਗ ਬਿਮਾਰ ਪਏ ਹਨ। ਉਨ੍ਹਾਂ ਕਿਹਾ, ”ਕਈ ਦਿਨਾਂ ਬਾਅਦ ਦੇਖਿਆ ਗਿਆ ਹੈ ਕਿ ਚਿਲ-ਏ-ਕਲਾਂ (ਜੋ ਕਿ 21 ਦਸੰਬਰ ਤੋਂ ਸ਼ੁਰੂ ਹੁੰਦਾ ਹੈ) ਤੋਂ ਪਹਿਲਾਂ ਇੰਨੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਨੇ 10 ਦਸੰਬਰ ਤੱਕ ਜੰਮੂ-ਕਸ਼ਮੀਰ ‘ਚ ਮੁੱਖ ਤੌਰ ‘ਤੇ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਭਵਿੱਖਬਾਣੀ ਕੀਤੀ ਗਈ ਹੈ ਕਿ 15 ਦਸੰਬਰ ਤੋਂ ਬਾਅਦ ਵੱਖ-ਵੱਖ ਉਚਾਈ ਵਾਲੇ ਸਥਾਨਾਂ ‘ਤੇ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ।