ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਦਾ ਦੌਰ ਜਾਰੀ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਨਦੀਆਂ-ਨਾਲੇ ਊਫਾਨ ‘ਤੇ ਹਨ। ਕਈ ਜਗ੍ਹਾ ਜ਼ਮੀਨ ਵੀ ਖਿਸਕੀ ਹੈ। ਇਸੇ ਵਿਚਾਲੇ ਕੁਦਰਤ ਦੀ ਦੋਹਰੀ ਮਾਰ ਪਈ ਹੈ। ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ ਹੈ।
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ 4.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਨੇ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 5.38 ਵਜੇ ਭੂਚਾਲ ਆਇਆ, ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ ।
ਇਹ ਵੀ ਪੜ੍ਹੋ: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ
ਐਨਸੀਐਸ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਡੋਡਾ ਖੇਤਰ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਅਧਿਕਾਰੀਆਂ ਮੁਤਾਬਕ ਡੋਡਾ ਵਿੱਚ ਇਸ ਸਾਲ ਜੂਨ ਤੋਂ ਲੈ ਕੇ ਹੁਣ ਤੱਕ 12 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਹਰ ਵਾਰ ਭੂਚਾਲ ਦੀ ਤੀਬਰਤਾ ਵੱਖਰੀ ਰਹੀ ਹੈ । ਜ਼ਿਲ੍ਹੇ ਵਿੱਚ 13 ਜੂਨ ਨੂੰ ਆਏ 5.4 ਤੀਬਰਤਾ ਦੇ ਭੂਚਾਲ ਕਾਰਨ ਘਰਾਂ ਸਮੇਤ ਕਈ ਇਮਾਰਤਾਂ ਵਿੱਚ ਤਰੇੜਾਂ ਆ ਗਈਆਂ ਸਨ।
ਵੀਡੀਓ ਲਈ ਕਲਿੱਕ ਕਰੋ -: