ਜੰਮੂ-ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਨੇੜੇ ਇਕ ਟੈਕਸੀ ਖਾਈ ‘ਚ ਡਿੱਗ ਗਈ, ਜਿਸ ਕਾਰਨ ਉਸ ‘ਚ ਸਵਾਰ 10 ਲੋਕਾਂ ਦੀ ਮੌਤ ਹੋ ਗਈ। ਸਥਾਨਕ ਰਿਪੋਰਟਾਂ ਅਨੁਸਾਰ, ਟੈਕਸੀ ਯਾਤਰੀਆਂ ਨੂੰ ਲੈ ਕੇ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਸੀ, ਜਦੋਂ ਇਹ ਦੁਰਘਟਨਾ ਦਾ ਸ਼ਿਕਾਰ ਹੋ ਗਈ ਅਤੇ ਇੱਕ ਖਾਈ ਵਿੱਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।

jammu ramban highway accident
ਇਹ ਹਾਦਸਾ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਇਲਾਕੇ ‘ਚ ਬੈਟਰੀ ਚਸ਼ਮਾ ਨੇੜੇ ਵਾਪਰਿਆ। ਯਾਤਰੀਆਂ ਨੂੰ ਲੈ ਕੇ ਜਾ ਰਹੀ ਟੈਕਸੀ ਡੂੰਘੀ ਖਾਈ ਵਿੱਚ ਡਿੱਗ ਗਈ। ਜਿਵੇਂ ਹੀ ਸਥਾਨਕ ਪ੍ਰਸ਼ਾਸਨ ਨੂੰ ਘਟਨਾ ਦੀ ਜਾਣਕਾਰੀ ਮਿਲੀ, ਰਾਮਬਨ ਤੋਂ ਪੁਲਿਸ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਅਤੇ ਸਿਵਲ ਕਵਿੱਕ ਰਿਸਪਾਂਸ ਟੀਮ (QRT) ਤੁਰੰਤ ਮੌਕੇ ‘ਤੇ ਪਹੁੰਚ ਗਈ। ਟੀਮ ਨੇ ਤੁਰੰਤ ਖਾਈ ‘ਚ ਉਤਰ ਕੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਬਚਾਅ ਕਾਰਜ ਸਵੇਰੇ ਸ਼ੁਰੂ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 10 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਹਾਲਾਂਕਿ, ਇਸ ਖੇਤਰ ਵਿੱਚ ਮੌਜੂਦ ਡੂੰਘੀਆਂ ਖਾਈ, ਹਨੇਰਾ ਅਤੇ ਲਗਾਤਾਰ ਮੀਂਹ ਕਾਰਨ ਬਚਾਅ ਕਾਰਜ ਚੁਣੌਤੀਪੂਰਨ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਰਾਹਤ ਕਾਰਜ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ। ਬਚਾਅ ਮੁਹਿੰਮ ‘ਚ ਸਭ ਤੋਂ ਵੱਡੀ ਸਮੱਸਿਆ ਬਾਰਿਸ਼ ਦੀ ਹੈ, ਜਿਸ ਕਾਰਨ ਬਚਾਅ ਕਰਮਚਾਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੁਲਿਸ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਤੜਕੇ ਵਾਪਰਿਆ ਕਿਉਂਕਿ ਉਨ੍ਹਾਂ ਨੂੰ ਇਸ ਹਾਦਸੇ ਦੀ ਸੂਚਨਾ ਕਰੀਬ 1.15 ਵਜੇ ਮਿਲੀ। ਪੁਲਸ ਨੇ ਦੱਸਿਆ ਕਿ ਟਵੀਰਾ ਕਾਰ ਸਵਾਰ ਟੈਕਸੀ ਯਾਤਰੀਆਂ ਨੂੰ ਲੈ ਕੇ ਕਸ਼ਮੀਰ ਜਾ ਰਹੀ ਸੀ ਪਰ ਰਸਤੇ ‘ਚ ਅਚਾਨਕ ਅਣਸੁਖਾਵੀਂ ਘਟਨਾ ਵਾਪਰ ਗਈ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਟੈਕਸੀ 300 ਮੀਟਰ ਡੂੰਘੀ ਖੱਡ ‘ਚ ਡਿੱਗ ਗਈ। ਹੁਣ ਤੱਕ ਕੱਢੀਆਂ ਗਈਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਰਾਮਬਨ ‘ਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਦਰਦਨਾਕ ਸੜਕ ਹਾਦਸੇ ਸਬੰਧੀ ਡੀਸੀ ਰਾਮਬਨ ਬਸ਼ੀਰ-ਉਲ-ਹੱਕ ਨਾਲ ਗੱਲ ਕੀਤੀ ਹੈ। ਪੁਲਿਸ, SDRF ਅਤੇ ਸਿਵਲ QRT ਮੌਕੇ ‘ਤੇ ਪਹੁੰਚ ਗਏ ਹਨ। ਬਚਾਅ ਕਾਰਜ ਜਾਰੀ ਹੈ। ਮੈਂ ਲਗਾਤਾਰ ਸੰਪਰਕ ਵਿੱਚ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























