ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ‘ਤੇ ਪਾਕਿਸਤਾਨ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਇਹ ਫੈਸਲਾ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਲਿਆ ਗਿਆ ਹੈ।
ਹਰ ਸਾਲ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਰਹਾ ਸਾਹਿਬ ਲਾਹੌਰ ਵਿਖੇ ਦਰਸ਼ਨਾਂ ਲਈ ਜਾਂਦੇ ਹਨ, ਜੋ ਕਿ ਇਸ ਸਾਲ ਸੰਭਵ ਨਹੀਂ ਹੋ ਸਕੇਗਾ। ਇਸ ਸਬੰਧੀ ਜਾਣਕਾਰੀ SGPC ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ‘ਤੇ ਪਾਕਿਸਤਾਨ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ ਤੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ।
ਸ਼ਰਧਾਲੂਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਵੀ ਕਰਵਾਏ ਜਾ ਚੁੱਕੇ ਸਨ ਪਰ ਰੋਕ ਲੱਗਣ ਕਾਰਨ ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਆਪਣੇ ਪਾਸਪੋਰਟ ਵਾਪਸ ਲੈ ਸਕਦੇ ਹਨ। ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਲਏ ਗਏ ਫੈਸਲੇ ਕਾਰਨ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ।
ਇਹ ਵੀ ਪੜ੍ਹੋ : Big Breaking : ਮੋਹਾਲੀ ‘ਚ ਹਾਲਾਤ ਕਾਬੂ ਤੋਂ ਬਾਹਰ, ਪੈਟਰੋਲ ਦੀਆਂ ਬੋਤਲਾਂ ਲੈ ਅਧਿਆਪਕਾਂ ਨੇ ਘੇਰੀ ਸਿੱਖਿਆ ਵਿਭਾਗ ਦੀ ਇਮਾਰਤ