ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਹੋਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਇਹ ਇਕੱਤਰਤਾ ਹੋਈ ਤੇ ਹੁਣ ਬੈਠਕ ਖਤਮ ਹੋ ਚੁੱਕੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਈ ਅਹਿਮ ਫੈਸਲੇ ਸੁਣਾਏ ਗਏ। ਬੈਠਕ ਵਿਚ ਤਖਤ ਸ਼੍ਰੀ ਪਟਨਾ ਸਾਹਿਬ ਦੇ ਮਸਲੇ ‘ਤੇ ਚਰਚਾ ਹੋਈ ਹੈ।
ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਇਕ ਹੁਕਮਨਾਮਾ ਸਾਹਿਬ ਜਾਰੀ ਕੀਤਾ ਗਿਆ ਸੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ‘ਤਨਖਈਆ’ ਐਲਾਨਿਆ ਗਿਆ ਸੀ ਪਰ ਹੁਣ ਸ੍ਰੀ ਅਕਾਲ ਤਖਤ ਸਾਹਿਬ ਨੇ ਇਸ ‘ਤੇ ਵਿਰਾਮ ਲਗਾਉਂਦੇ ਹੋਏ ਸਪੱਸ਼ਟ ਕੀਤਾ ਕਿ ਇਹ ਫੈਸਲਾ ਸਿਧਾਂਤਹੀਣ ਤੇ ਪ੍ਰਕਿਰਿਆ ਵਿਰੋਧੀ ਸੀ।
ਇਹ ਵੀ ਪੜ੍ਹੋ : ਭਗੌੜੇ ਨੀਰਵ ਮੋਦੀ ਦਾ ਭਰਾ ਨੇਹਾਲ ਅਮਰੀਕਾ ਤੋਂ ਗ੍ਰਿਫਤਾਰ, ਭਾਰਤ ਲਿਆਉਣ ਦੀ ਤਿਆਰੀ ਸ਼ੁਰੂ
ਇਸ ਦੇ ਨਾਲ ਹੀ ਪਟਨਾ ਸਾਹਿਬ ਦੇ ਅਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਤੇ ਹਰਪਾਲ ਸਿੰਘ ਤੇ ਡਾ. ਗੁਰਮੀਤ ਸਿੰਘ ਨੂੰ ਵੀ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਖਿਲਾਫ ਕਾਰਵਾਈ ਕਰਦੇ ਹੋਏ ਹੁਕਮ ਦਿੱਤੇ ਗਏ ਹਨ ਕਿ ਉਹ ਕਿਸੇ ਵੀ ਪੰਥਕ ਸਟੇਜ ‘ਤੇ ਨਹੀਂ ਬੁਲਾਏ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਹ ਗਲਤੀਆਂ ਦੀ ਖਿਮਾ ਜਾਚਨਾ ਨਹੀਂ ਕਰਦੇ,ਉਦੋਂ ਤੱਕ ਖ਼ਾਲਸਾ ਪੰਥ ਇਨ੍ਹਾਂ ਨੂੰ ਮੂੰਹ ਨਾ ਲਗਾਏ”।
ਵੀਡੀਓ ਲਈ ਕਲਿੱਕ ਕਰੋ -: