ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਅੱਜ ਤਾਜਪੋਸ਼ੀ ਹੋਈ। ਨਵੇਂ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਮਗਰੋਂ SGPC ਦੀ ਪ੍ਰੈੱਸ ਕਾਨਫਰੰਸ ਹੋਈ ਤੇ ਉਨ੍ਹਾਂ ਨੇ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਲਈ ਸਿੰਘ ਸਾਹਿਬ ਨੂੰ ਵਧਾਈ ਦਿੱਤੀ।
SGPC ਨੇ ਕਿਹਾ ਕਿ ਅਸੀਂ ਸਿੰਘ ਸਾਹਿਬ ਜੀ ਨੂੰ ਵਧਾਈ ਦਿੰਦੇ ਹਾਂ । ਮੇਲਿਆਂ ਦੌਰਾਨ ਕਈ ਵਾਰ ਗੁਰੂ ਮਹਾਰਾਜ ਦਾ ਪ੍ਰਕਾਸ਼ ਜਲਦੀ ਵੀ ਹੋ ਜਾਂਦਾ । ਮਰਿਆਦਾ ਮੁਤਾਬਕ ਹੀ ਜਥੇਦਾਰ ਦੀ ਤਾਜਪੋਸ਼ੀ ਹੋਈ । ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ‘ਚ ਜਥੇਦਾਰ ਨੂੰ ਸੇਵਾ ਸੰਭਾਲੀ ਗਈ।
ਇਹ ਵੀ ਪੜ੍ਹੋ : ਗੁਰਦਾਸਪੁਰ : ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹੋਈ ਦਰਦਨਾਕ ਮੌਤ
ਗਿਆਨੀ ਕੁਲਦੀਪ ਸਿੰਘ ਗੜਗਜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਨੇ ਸਿੱਖਾਂ ਤੋਂ ਇਕ ਨਿਸ਼ਾਨ ਸਾਹਿਬ ਤਹਿਤ ਇਕਜੁੱਟ ਹੋਣ ਦੀ ਅਪੀਲ ਕੀਤੀ ਤਾਂ ਕਿ ਧਾਰਮਿਕ, ਸਮਾਜਿਕ ਤੇ ਰਾਜਨੀਤ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ। ਉਨ੍ਹਾਂ ਨੇ UAPA ਤੇ NSA ਵਰਗੇ ਕਾਨੂੰਨਾਂ ਦੇ ਗਲਤ ਇਸਤੇਮਾਲ ਨਾਲ ਸਿੱਖ ਨੌਜਵਾਨਾਂ ‘ਤੇ ਹੋ ਰਹੇ ਅਤਿਆਚਾਰਾਂ ਦੀ ਨਿੰਦਾ ਕੀਤੀ। ਉਨ੍ਹਾਂ ਨੇ ਸਿੱਖਾਂ ਤੋਂ ਸਮੂਹਿਕ ਤੌਰ ਤੋਂ ਆਪਣੀ ਪਛਾਣ ਤੇ ਅਧਿਕਾਰਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ ।
ਵੀਡੀਓ ਲਈ ਕਲਿੱਕ ਕਰੋ -:
