ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਤੋਂ ਕਿਲਕਾਰੀਆਂ ਗੂੰਜਣ ‘ਤੇ ਉਸ ਦੇ ਮਾਪਿਆਂ ਸਣੇ ਗਾਇਕ ਦੇ ਫੈਨ ਖੁਸ਼ੀ ਮਨਾ ਰਹੇ ਹਨ, ਇਸੇ ਵਿਚਾਲੇ ਕੇਂਦਰ ਸਰਕਾਰ ਨੇ ਮਾਤਾ ਚਰਨ ਕੌਰ ਵੱਲੋਂ ਇਸ ਉਮਰ ਵਿੱਚ IVF ਤਕਨੀਕ ਨਾਲ ਬੱਚੇ ਨੂੰ ਜਨਮ ਦੇਣ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।
ਦਰਅਸਰ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਪੰਜਾਬ ਨੂੰ ਚਿੱਠੀ ਲਿਖ ਕੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਨੂੰ ਲੈ ਕੇ ਰਿਪੋਰਟ ਮੰਗੀ ਹੈ। ਮੰਤਰਾਲੇ ਨੇ ਚਿੱਠੀ ਵਵਿਚ ਕਿਹਾ ਹੈ ਕਿ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਗਰਭਵਤੀ ਹੋਣ ਲਈ IVF ਤਕਨੀਕ ਰਾਹੀਂ ਇਲਾਜ ਕਰਵਾਇਆ, ਜਦਕਿ ਕਾਨੂੰਨੀ ਨਿਯਮਾਂ ਮੁਤਾਬਕ ਇਸ ਤਕਨੀਕ ਦੀ ਵਰਤੋਂ ਕਰਨ ਲਈ 21-50 ਸਾਲ ਦੀ ਉਮਰ ਤੈਅ ਕੀਤੀ ਗਈ ਹੈ, ਜਿਸ ਤੋਂ ਬਾਅਦ ART (ਰੈਗੂਲੇਸ਼ਨ) ਐਕਟ, 2021 ਤਹਿਤ ਇਸ ਮਾਮਲੇ ਵਿਚ ਕਾਰਵਾਈ ਦੀ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।
ਦਰਅਸਲ, ਤਿੰਨ ਸਾਲ ਪਹਿਲਾਂ ਸਰਕਾਰ ਨੇ ਅਸਿਸਟਡ ਰੀਪ੍ਰੋਡਕਟਿਵ ਟੈਕਨਾਲੋਜੀ (ਰੈਗੂਲੇਸ਼ਨ) ਐਕਟ ਲਿਆਂਦਾ ਸੀ। ਇਸ ਐਕਟ ਰਾਹੀਂ ਸਰਕਾਰ ਨੇ IVF ਪ੍ਰਕਿਰਿਆ ਲਈ ਉਮਰ ਸੀਮਾ ਤੈਅ ਕੀਤੀ ਸੀ। ਐਕਟ ਦੇ ਤਹਿਤ ਸਿਰਫ 21-50 ਸਾਲ ਦੀ ਉਮਰ ਦੀਆਂ ਔਰਤਾਂ ਅਤੇ 21-55 ਸਾਲ ਦੀ ਉਮਰ ਦੇ ਪੁਰਸ਼ ਆਈਵੀਐਫ ਦੀ ਵਰਤੋਂ ਕਰ ਸਕਦੇ ਹਨ। ਪਰ ਇੰਟਰਨੈੱਟ ‘ਤੇ ਸਿੱਧੂ ਮੂਸੇਵਾਲਾ ਦੀ ਮਾਂ ਦੀ ਉਮਰ 58 ਸਾਲ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬੱਚੇ ਨੂੰ ਲੀਗਲ ਸਾਬਿਤ ਕਰਨ ਲਈ ਮੇਰੇ ਤੋਂ ਮੰਗੇ ਜਾ ਰਹੇ ਦਸਤਾਵੇਜ- ਮੂਸੇਵਾਲਾ ਦੇ ਬਾਪੂ ਬਲਕੌਰ ਸਿੰਘ ਬੋਲੇ
ਦੂਜੇ ਪਾਸੇ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਕਿਹਾ ਹੈ ਕਿ “ਮੈਂ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਸਾਰੇ ਇਲਾਜ ਮੁਕੰਮਲ ਹੋਣ ਦਿੱਤੇ ਜਾਣ। ਮੈਂ ਇੱਥੇ ਹਾਂ ਅਤੇ ਜਿੱਥੇ ਵੀ ਤੁਸੀਂ ਮੈਨੂੰ (ਪੁੱਛਗਿੱਛ ਲਈ) ਬੁਲਾਉਂਦੇ ਹੋ, ਮੈਂ ਆਵਾਂਗਾ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਹੈ ਅਤੇ ਜਲਦੀ ਹੀ ਸਾਰੇ ਦਸਤਾਵੇਜ਼ ਸੌਂਪ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: