ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀ ਮਾਰਨ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਘਟਨਾ ਨਿਹਾਲ ਸਿੰਘ ਵਾਲਾ ਦੀ ਹੈ। ਜਿਥੇ ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਮਲੇ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਪਛਾਣ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ।
ਬਿੰਦਰੀ ਪਿੰਡ ਧੂੜਕੋਟ ਰਣ ਸਿੰਘ ਦਾ ਰਹਿਣ ਵਾਲਾ ਸੀ। ਉਸ ਨੂੰ ਪਿੰਡ ਤੋਂ ਆਮ ਆਦਮੀ ਪਾਰਟੀ (ਆਪ) ਵੱਲੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਸੀ।
ਪੁਲਿਸ ਜਾਂਚ ਮੁਤਾਬਕ ਇਹ ਘਟਨਾ ਸਵੇਰੇ ਪੌਣੇ ਸੱਤ ਵਜੇ ਦੇ ਕਰੀਬ ਵਾਪਰੀ। ਜਦੋਂ ਬਾਈਕ ‘ਤੇ ਸਵਾਰ ਦੋ ਬਦਮਾਸ਼ ਕਬੂਤਰ ਦੇਖਣ ਦੇ ਬਹਾਨੇ ਇਕ ਕਬੱਡੀ ਖਿਡਾਰੀ ਦੇ ਘਰ ਪਹੁੰਚੇ। ਇਸ ਤੋਂ ਬਾਅਦ ਮੌਕਾ ਦੇਖ ਕੇ ਬਿੰਦਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : 12 ਘੰਟਿਆਂ ‘ਚ 3 ਦਿਨਾਂ ਵਿੱਚ ਭੂਚਾਲ, ਸਵੇਰੇ-ਸਵੇਰੇ ਕੰਬੀ ਮਿਆਂਮਾਰ ਦੀ ਧਰਤੀ, ਜੰਮੂ-ਕਸ਼ਮੀਰ ‘ਚ ਵੀ ਮਹਿਸੂਸ ਹੋਏ ਝਟਕੇ
ਇਸ ਦਾ ਪਤਾ ਲੱਗਦਿਆਂ ਹੀ ਪਿੰਡ ‘ਚ ਹੜਕੰਪ ਮੱਚ ਗਿਆ। ਬਿੰਦਰੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪਰਿਵਾਰਕ ਮੈਂਬਰ ਵੀ ਇਸ ਬਾਰੇ ਕੋਈ ਗੱਲ ਨਹੀਂ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: