ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸ਼ੁੱਕਰਵਾਰ ਨੂੰ ਇੱਕ ਮਸਜਿਦ ਵਿੱਚ ਭਿਆਨਕ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖਮੀ ਹੋ ਗਏ।
ਧਮਾਕੇ ਮਗਰੋਂ ਜਦੋਂ ਮੀਡੀਆ ਨੇ ਉਥੇ ਦੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਪਤਾ ਲੱਗਾ ਕਿ ਮੁਸਲਮਾਨਾਂ ਦੇ ਪਵਿੱਤਰ ਮਹੀਨੇ ਰਮਜ਼ਾਨ ਦੇ ਆਖਰੀ ਸ਼ੁੱਕਰਵਾਰ ਨੂੰ ਨਮਾਜ਼ ਅਦਾ ਕਰਨ ਲਈ ਸੈਂਕੜੇ ਲੋਕ ਇਕੱਠੇ ਹੋਏ ਸਨ ਤੇ ਖਲੀਫਾ ਗੁਲ ਜਾਨ ਮਸਜਿਦ ਖਚਾਖਚ ਭਰੀ ਹੋਈ ਸੀ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ ਕਿਉਂਕਿ ਕਾਫੀ ਲੋਕਾਂ ਦੀ ਹਾਲਤ ਗੰਭੀਰ ਹੈ।
ਤਾਲਿਬਾਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕਾਬੁਲ ਵਿੱਚ ਇੱਕ ਸੁੰਨੀ ਮਸਜਿਦ ਵਿੱਚ ਇੱਕ ਤਾਕਤਵਾਰ ਧਮਾਕੇ ਵਿੱਚ 10 ਨਮਾਜ਼ੀਆਂ ਦੀ ਮੌਤ ਹੋ ਗਈ। ਇਸ ਧਮਾਕੇ ਵਿੱਚ 20 ਲੋਕ ਜ਼ਖਮੀ ਹੋਏ ਹਨ, ਇਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।’
ਤਾਲਿਬਾਨ ਦੇ ਗ੍ਰਹਿ ਮੰਤਰਾਲਾ ਦੇ ਬੁਲਾਰੇ ਮੁਹੰਮਦ ਨਫੀ ਤਾਕੋਰ ਨੇ ਜ਼ਿਆਦਾ ਵੇਰਵਾ ਨਹੀਂ ਦਿੱਤਾ ਤੇ ਕਿਹਾ ਕਿ ਤਾਲਿਬਾਨ ਸੁਰੱਖਿਆ ਕਰਮਚਾਰੀਆਂ ਨੇ ਇਲਾਕੇ ਨੂੰ ਘੇਰ ਲਿਆ ਹੈ। ਉਨ੍ਹਾਂ ਕਿਹਾ ਕਿ ਧਮਾਕੇ ਦੇ ਸੋਮਿਆਂ ਦਾ ਤੁਰੰਤ ਪਤਾ ਨਹੀਂ ਚੱਲ ਸਕਿਆ ਹੈ ਤੇ ਕਿਸੇ ਨੇ ਵੀ ਅਜੇ ਤੱਕ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਸਜਿਦ ਦੇ ਆਲੇ-ਦੁਆਲੇ ਦੀਆਂ ਇਮਾਰਤਾਂ ਵੀ ਹਿਲ ਗਈਆਂ। ਧਮਾਕੇ ਤੋਂ ਬਾਅਦ ਐਂਬੂਲੈਂਸ ਨੂੰ ਘਟਨਾ ਵਾਲੀਆਂ ਥਾਵਾਂ ਵੱਲ ਜਾਂਦੇ ਦੇਖਆ ਗਿਆ। ਇਹ ਮਸਜਿਦ ਦੇ ਆਲੇ-ਦੁਆਲੇ ਦੀਆਂ ਇਮਾਰਤਾਂ ਹਿਲ ਗਈਆਂ। ਇਹ ਮਸਜਿਦ ਅਫਗਾਨਿਸਤਾਨ ਦੇ ਬਹੁਗਿਣਤੀ ਸੁੰਨੀ ਮੁਸਲਮਾਨਾਂ ਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਤੋਂ ਪਹਿਲਾਂ ਵੀਰਵਾਰ ਨੂੰ ਕਾਬੁਲ ਵਿੱਚ ਕੁਝ ਹੀ ਮਿੰਟਾਂ ਦੇ ਅੰਦਰ ਲਗਾਤਾਰ ਦੋ ਧਮਾਕੇ ਹੋਏ। ਇਸ ਧਮਾਕੇ ਵਿੱਚ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਉਥੇ ਇੱਕ ਹੋਰ ਜ਼ਖਮੀ ਸ਼ਖਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 10 ਤੱਕ ਜਾ ਪਹੁੰਚੀ।