Kangana Ranaut Joins Politics: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਹਮੇਸ਼ਾ ਆਪਣੇ ਬੇਬਾਕ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਅਦਾਕਾਰਾ ਹਰ ਮੁੱਦੇ ‘ਤੇ ਆਪਣੀ ਰਾਏ ਜ਼ਾਹਰ ਕਰਦੀ ਹੈ ਅਤੇ ਕਈ ਵਾਰ ਇਸ ਕਾਰਨ ਉਹ ਟ੍ਰੋਲ ਹੋ ਜਾਂਦੀ ਹੈ ਅਤੇ ਵਿਵਾਦਾਂ ‘ਚ ਘਿਰ ਜਾਂਦੀ ਹੈ।ਕੰਗਨਾ ਦੇ ਬੋਲਣ ਵਾਲੇ ਅੰਦਾਜ਼ ਨੂੰ ਦੇਖ ਕੇ ਲੰਬੇ ਸਮੇਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਦਾਕਾਰਾ ਰਾਜਨੀਤੀ ‘ਚ ਐਂਟਰੀ ਕਰ ਸਕਦੀ ਹੈ।
ਹੁਣ ਕਿਹਾ ਜਾ ਰਿਹਾ ਹੈ ਕਿ ਕੰਗਨਾ ਭਾਜਪਾ ਦੀ ਟਿਕਟ ‘ਤੇ 2024 ‘ਚ ਲੋਕ ਸਭਾ ਚੋਣਾਂ ਲੜ ਸਕਦੀ ਹੈ। ਹਾਲਾਂਕਿ ਅਜੇ ਤੱਕ ਇਨ੍ਹਾਂ ਖਬਰਾਂ ਦੀ ਪੁਸ਼ਟੀ ਨਹੀਂ ਹੋਈ ਹੈ। ਕੰਗਨਾ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਪਹਿਲਾਂ ਹੀ ਫੈਲ ਰਹੀਆਂ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਦਾਕਾਰਾ ਭਾਜਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜ ਸਕਦੀ ਹੈ। ਦਰਅਸਲ, ਆਗਾਮੀ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਇਹ ਚਰਚਾ ਕੀਤੀ ਜਾ ਰਹੀ ਹੈ ਕਿ ਭਾਜਪਾ ਕੰਗਣਾ ਨੂੰ ਹਿਮਾਚਲ ਦੀ ਮੰਡੀ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ। ਕੰਗਨਾ ਨੇ ਵੀ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ। ਅਜਿਹੇ ‘ਚ ਅਦਾਕਾਰਾ ਨੂੰ ਹਿਮਾਚਲ ਦੀ ਮੰਡੀ ਤੋਂ ਟਿਕਟ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਇਹ ਵੀ ਦੱਸ ਦੇਈਏ ਕਿ ਭਾਜਪਾ ਨੇ ਹੁਣ ਤੱਕ ਹਿਮਾਚਲ ਪ੍ਰਦੇਸ਼ ਦੀਆਂ ਚਾਰ ਵਿੱਚੋਂ ਦੋ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗੜਾ ਅਤੇ ਮੰਡੀ ਦੋ ਸੀਟਾਂ ਬਾਕੀ ਹਨ। ਸੂਤਰਾਂ ਮੁਤਾਬਕ ਭਾਜਪਾ ਮੰਡੀ ਸੀਟ ਤੋਂ ਉਮੀਦਵਾਰੀ ਲਈ ਕਈ ਨਾਵਾਂ ‘ਤੇ ਵਿਚਾਰ ਕਰ ਰਹੀ ਹੈ, ਜਿਸ ‘ਚ ਕੰਗਨਾ ਰਣੌਤ ਦਾ ਨਾਂ ਵੀ ਸ਼ਾਮਲ ਹੈ।
ਹਾਲ ਹੀ ‘ਚ ਕੰਗਨਾ ਰਣੌਤ ਨੇ ਚੋਣਾਂ ਬਾਰੇ ਕਿਹਾ ਸੀ, “ਮੈਂ ਪਾਰਟੀ (ਭਾਜਪਾ) ਦੀ ਬੁਲਾਰਾ ਨਹੀਂ ਹਾਂ। ਇਹ ਐਲਾਨ ਕਰਨ ਲਈ ਇਹ ਸਹੀ ਥਾਂ ਅਤੇ ਸਮਾਂ ਨਹੀਂ ਹੈ… ਅਤੇ ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਪਾਰਟੀ ਆਪਣੇ ਤੌਰ ‘ਤੇ ਅਤੇ ਸਹੀ ਸਮੇਂ ਅਤੇ ਸਹੀ ਜਗ੍ਹਾ ‘ਤੇ ਇਸ ਦਾ ਐਲਾਨ ਕਰੇਗੀ। ਹਾਲਾਂਕਿ ਕੰਗਨਾ ਰਣੌਤ ਨੇ ਭਾਜਪਾ ਦੀ ਟਿਕਟ ‘ਤੇ ਚੋਣ ਲੜਨ ਦੀ ਗੱਲ ਤੋਂ ਇਨਕਾਰ ਨਹੀਂ ਕੀਤਾ। ਕੰਗਨਾ ਰਣੌਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਦੀ ਆਖਰੀ ਰਿਲੀਜ਼ ਫਿਲਮ ‘ਤੇਜਸ’ ਸੀ। ਤੇਜਸ ਥੀਏਟਰਾਂ ਵਿੱਚ ਕੋਈ ਕਮਾਲ ਨਹੀਂ ਕਰ ਸਕਿਆ। ਹੁਣ ਕੰਗਨਾ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਦਾ ਨਿਰਦੇਸ਼ਨ ਕੰਗਨਾ ਰਣੌਤ ਨੇ ਕੀਤਾ ਹੈ। ਰਾਜਨੀਤਿਕ ਡਰਾਮਾ ‘ਐਮਰਜੈਂਸੀ’ ‘ਚ ਕੰਗਨਾ ਨੇ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਈ ਹੈ।
ਵੀਡੀਓ ਲਈ ਕਲਿੱਕ ਕਰੋ -: