ਪੰਜਾਬ ਦੀ ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਮੌਤ ਹੋ ਗਈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਜੇਲ੍ਹ ਹਸਪਤਾਲ ਲਿਜਾਇਆ ਗਿਆ।

kapurthala modern jail death
ਜਿੱਥੇ ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਕਪੂਰਥਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਡਿਊਟੀ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਕੋਤਵਾਲੀ ਦੀ ਪੁਲੀਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਮ੍ਰਿਤਕ ਕੈਦੀਆਂ ਦੀ ਪਛਾਣ ਹਰੀਚੰਦ ਪੁੱਤਰ ਸ਼ਾਮ ਚੰਦ ਵਾਸੀ ਦੀਪ ਨਗਰ, ਨੇੜੇ ਗਿੱਲ ਚੌਕ, ਲੁਧਿਆਣਾ ਅਤੇ ਸੋਹਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਕਾਲਾ ਬਗੜੀਆ ਵਜੋਂ ਹੋਈ ਹੈ। ਹਰੀਚੰਦ ਦੇ ਪੁੱਤਰ ਸਾਂਤੀ ਕੁਮਾਰ ਅਨੁਸਾਰ ਉਸ ਦਾ ਪਿਤਾ ਐਨਡੀਪੀਐਸ ਕੇਸ ਵਿੱਚ ਪਿਛਲੇ 6 ਸਾਲਾਂ ਤੋਂ ਜੇਲ੍ਹ ਵਿੱਚ ਸੀ। ਉਹ ਸ਼ੂਗਰ ਤੋਂ ਪੀੜਤ ਸੀ। ਪਰ ਉਸ ਦੀ ਸਿਹਤ ਬਿਲਕੁਲ ਠੀਕ ਸੀ। ਉਸ ਨਾਲ ਕੁਝ ਦਿਨ ਪਹਿਲਾਂ ਹੀ ਗੱਲ ਹੋਈ ਸੀ, ਉਸ ਸਮੇਂ ਉਹ ਬਿਲਕੁਲ ਠੀਕ ਸੀ ਅਤੇ ਉਸ ਨੂੰ ਦਵਾਈ ਭੇਜਣ ਲਈ ਕਹਿ ਰਿਹਾ ਸੀ।
























