ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੇ ਗੀਤਾਂ ਨੇ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਵਿੱਚ ਵੀ ਆਪਣੇ ਪੈਰ ਫੈਲਾ ਲਏ ਹਨ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿਚਾਲੇ ਵੀ ਕਲਾਕਾਰ ਦੇ ਗੀਤਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਔਜਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਏਗੀ ਕਿ ਪੰਜਾਬੀ ਗਾਇਕ ਦੀ ਬਾਲੀਵੁੱਡ ਇੰਡਸਟਰੀ ਵਿੱਚ ਐਂਟਰੀ ਹੋ ਚੁੱਕੀ ਹੈ।
![karan aujla bollywood entry](https://yespunjab.com/wp-content/uploads/2021/09/Karan-Aujla-for.jpg)
karan aujla bollywood entry
ਇਸ ਗੱਲ ਦਾ ਖੁਲਾਸਾ ਗਾਇਕ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ਰਾਹੀਂ ਹੋਇਆ ਹੈ। ਦਰਅਸਲ, ਖਬਰਾਂ ਮੁਤਾਬਕ ਕਰਨ ਔਜਲਾ ਨੇ ਬਾਲੀਵੁੱਡ ਸੰਗੀਤ ਜਗਤ ਵਿੱਚ ਐਂਟਰੀ ਕੀਤੀ ਹੈ। ਉਨ੍ਹਾਂ ਦਾ ਗੀਤ ਧਰਮਾ ਪ੍ਰੋਡਕਸ਼ਨ ਦੇ ਤਹਿਤ ਸ਼ੂਟ ਕੀਤਾ ਗਿਆ ਹੈ। ਉਸ ਗੀਤ ਨੂੰ ਫ਼ਿਲਮ “ਬੈਡ ਨਿਊਜ਼” ਵਿੱਚ ਸ਼ਾਮਲ ਕੀਤਾ ਜਾਵੇਗਾ। ਦੱਸ ਦੇਈਏ ਕਿ ਇਸ ਫ਼ਿਲਮ ਦੀ ਵਿੱਚ ਵਿੱਕੀ ਕੌਸ਼ਲ, ਤ੍ਰਿਪਤੀ ਡਿਮਰੀ ਅਤੇ ਐਮੀ ਵਿਰਕ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਕਰਨ ਔਜਲਾ ਦਾ ਇਹ ਪਹਿਲਾ ਬਾਲੀਵੁੱਡ ਗੀਤ ਹੈ, ਜੋ ਪੰਜਾਬੀ ਫੈਨਜ਼ ਲਈ ਵੀ ਮਾਣ ਵਾਲੀ ਗੱਲ ਹੈ। ਇਸ ਗੀਤ ਨਾਲ, ਕਰਨ ਔਜਲਾ ਬਾਲੀਵੁੱਡ ਵਿੱਚ ਕਦਮ ਰੱਖਣ ਜਾ ਰਹੇ ਹਨ। ਦੱਸ ਦੇਈਏ ਕਿ ਇਹ ਫਿਲਮ ਅਗਲੇ ਮਹੀਨੇ 19 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।
![karan aujla bollywood entry](https://feeds.abplive.com/onecms/images/uploaded-images/2024/06/11/627f959d427418c57fc6804c004ba9f21718087680811709_original.jpg)
karan aujla bollywood entry
ਇਸ ਫਿਲਮ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਵਿੱਚ ਐਮੀ ਵਿਰਕ ਪਹਿਲੀ ਵਾਰ ਵਿੱਕੀ ਅਤੇ ਤ੍ਰਿਪਤੀ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣਗੇ ਜੋ ਕਿ ਪੰਜਾਬੀਆਂ ਲਈ ਵੀ ਮਾਣ ਵਾਲੀ ਗੱਲ ਹੈ। ਇਸਦੇ ਨਾਲ ਹੀ ਪੰਜਾਬੀ ਅਤੇ ਹਿੰਦੀ ਸਿਨੇਮਾ ਮਿਲ ਕੇ ਅੱਗੇ ਵੱਧ ਰਿਹਾ ਹੈ। ਗਾਇਕ ਕਰਨ ਔਜਲਾ ਦੀ ਗੱਲ ਕਰਿਏ ਤਾਂ ਉਨ੍ਹਾਂ ਪੰਜਾਬੀ ਸੰਗੀਤ ਜਗਤ ਨੂੰ ਇੱਕ ਤੋਂ ਬਾਅਦ ਇੱਕ ਕਈ ਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ ਹੈ। ਫਿਲਹਾਲ ਆਪਣੇ ਬਾਲੀਵੁੱਡ ਗੀਤ ਰਾਹੀਂ ਉਹ ਕਿਵੇਂ ਧੱਕ ਪਾਉਂਦੇ ਹਨ, ਇਹ ਵੇਖਣਾ ਬੇਹੱਦ ਦਿਲਚਸਰ ਰਹੇਗਾ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .