ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣਾਂ ਹੋ ਰਹੀਆਂ ਹਨ। ਅੱਜ ਸ਼ੁੱਕਰਵਾਰ ਨੂੰ, ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ਵਿੱਚ ਇੱਕ ਮੈਗਾ ਰੋਡ ਸ਼ੋਅ ਕਰਨਗੇ, ਜਿਸ ਤੋਂ ਬਾਅਦ ਸਾਂਸਦ ਸੰਜੀਵ ਅਰੋੜਾ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਸਮਰਥਕਾਂ ਦੀ ਮੌਜੂਦਗੀ ਵਿੱਚ ਆਪਣੀ ਨਾਮਜ਼ਦਗੀ ਦਾਖਲ ਕਰਨਗੇ।

ਇਸ ਰੋਡ ਸ਼ੋਅ ਦੀ ਅਗਵਾਈ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੂਰੇ ਪ੍ਰੋਗਰਾਮ ਦੌਰਾਨ ਮੌਜੂਦ ਰਹਿਣਗੇ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਰਹਿਣਗੇ। ਇਹ ਰੋਡ ਸ਼ੋਅ ਆਰਤੀ ਚੌਕ ਤੋਂ ਸ਼ੁਰੂ ਹੋ ਕੇ ਭਾਈ ਬਾਲਾ ਚੌਕ ਵਿੱਚੋਂ ਲੰਘੇਗਾ ਅਤੇ ਮਿੰਨੀ ਸਕੱਤਰੇਤ ਦੇ ਬਾਹਰ ਸਮਾਪਤ ਹੋਵੇਗਾ।
ਇਹ ਵੀ ਪੜ੍ਹੋ : ਦੁਨੀਆ ‘ਚ ਵਧ ਰਿਹਾ ਕੋਰੋਨਾ ਦੇ NB.1.8.1 ਵੈਰੀਏਂਟ ਦਾ ਪ੍ਰਕੋਪ, WHO ਨੇ ਕੀਤਾ ਅਲਰਟ
ਰੋਡ ਸ਼ੋਅ ਵਿੱਚ ਪਾਰਟੀ ਵਰਕਰਾਂ, ਸਮਰਥਕਾਂ ਅਤੇ ਸਥਾਨਕ ਨਿਵਾਸੀਆਂ ਦੀ ਭਾਰੀ ਭੀੜ ਇਕੱਠੀ ਹੋਣ ਦੀ ਉਮੀਦ ਹੈ। ਇਹ ਰੋਡ ਸ਼ੋਅ ਨਾ ਸਿਰਫ਼ ਤਾਕਤ ਦਾ ਪ੍ਰਦਰਸ਼ਨ ਹੋਵੇਗਾ ਬਲਕਿ ਵੱਧ ਤੋਂ ਵੱਧ ਲੋਕਾਂ ਨੂੰ ‘ਆਪ’ ਪਾਰਟੀ ਨਾਲ ਜੋੜਨ ਦਾ ਵੀ ਯਤਨ ਕੀਤਾ ਜਾਵੇਗਾ। ਪਿਛਲੇ ਤਿੰਨ ਮਹੀਨਿਆਂ ਤੋਂ, ਅਰੋੜਾ ਲੁਧਿਆਣਾ (ਪੱਛਮੀ) ਦੇ ਵੋਟਰਾਂ ਨਾਲ ਸਰਗਰਮੀ ਨਾਲ ਜੁੜ ਰਹੇ ਹਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























