ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅਯੁੱਧਿਆ ਪਹੁੰਚਣਗੇ ਅਤੇ ਰਾਮਲੱਲਾ ਦੇ ਦਰਸ਼ਨ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੀਐੱਮ ਭਗਵੰਤ ਮਾਨ ਪਰਿਵਾਰ ਸਣੇ ਅਯੁੱਧਿਆ ਜਾਣਗੇ।
ਅਰਵਿੰਦ ਕੇਜਰੀਵਾਲ ਸਵੇਰੇ 11.30 ਵਜੇ ਦਿੱਲੀ ਤੋਂ ਅਯੁੱਧਿਆ ਲਈ ਰਵਾਨਾ ਹੋਣਗੇ। ਉਹ ਦੁਪਹਿਰ 1 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਯੁੱਧਿਆ ਹਵਾਈ ਅੱਡੇ ‘ਤੇ ਪਹੁੰਚਣਗੇ। ਫਿਰ ਉਹ ਸਿੱਧੇ ਰਾਮ ਮੰਦਰ ਦੇ ਦਰਸ਼ਨ ਲਈ ਜਾਣਗੇ। ਫਿਰ ਸ਼ਾਮ ਤੱਕ ਦਿੱਲੀ ਵਾਪਸ ਆ ਜਾਵਾਂਗੇ। ਮੁੱਖ ਮੰਤਰੀ ਕੇਜਰੀਵਾਲ ਨੇ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰਾਮ ਮੰਦਰ ਦੇ ਦਰਸ਼ਨ ਕਰਨ ਦੀ ਇੱਛਾ ਪ੍ਰਗਟਾਈ ਸੀ। ਸੀਐੱਮ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ ਨਹੀਂ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਨਾਲ ਮੌਕਾ ਮਿਲਦੇ ਹੀ ਅਯੁੱਧਿਆ ਜਾਣ ਦੀ ਯੋਜਨਾ ਬਣਾਉਣਗੇ ਤੇ ਰਾਮਲੱਲਾ ਦੇ ਦਰਸ਼ਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
ਸੀਐੱਮ ਕੇਜਰੀਵਾਲ ਦੇ ਅੱਜ ਦੇ ਅਯੁੱਧਿਆ ਦੌਰੇ ‘ਤੇ ਉਨ੍ਹਾਂ ਦੇ ਮਾਤਾ ਪਿਤਾ ਤੇ ਪਤਨੀ ਸੁਨੀਤਾ ਕੇਜਰੀਵਾਲ ਵੀ ਜਾਣਗੇ ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਦਰਸ਼ਨ ਕਰਨੇ ਪੂਰੇ ਪਰਿਵਾਰ ਨਾਲ ਅਯੁੱਧਿਆ ਪਹੁੰਚਣਗੇ। ਦੱਸ ਦਈਏ ਕਿ 22 ਜਨਵਰੀ ਨੂੰ ਰਾਮ ਲੱਲਾ ਦੇ ਪ੍ਰਕਾਸ਼ ਪੁਰਬ ਤੋਂ ਬਾਅਦ ਹਰ ਰੋਜ਼ 2.5 ਲੱਖ ਸ਼ਰਧਾਲੂ ਦਰਸ਼ਨਾਂ ਲਈ ਅਯੁੱਧਿਆ ਆ ਰਹੇ ਹਨ। ਇੱਕ ਦਿਨ ਪਹਿਲਾਂ ਐਤਵਾਰ ਨੂੰ ਯੂਪੀ ਦੇ ਕਰੀਬ 325 ਵਿਧਾਇਕਾਂ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਾਲ ਰਾਮ ਮੰਦਰ ਦਾ ਦੌਰਾ ਕੀਤਾ ਅਤੇ ਰਾਮਲਲਾ ਦੀ ਪੂਜਾ ਕੀਤੀ।