ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਲੋਕ ਸਭਾ ਹਲਕੇ ਦਾ 1854 ਕਰੋੜ ਰੁਪਏ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੌਰਾਨ ਇੱਕ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਨੂੰ ਵੀ ਦੋਵੇਂ ਨੇਤਾ ਸੰਬੋਧਤ ਕਰਨਗੇ।
ਬਟਾਲਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਉਦਘਾਟਨ ਸਮਾਰੋਹ ਤੇ ਵਿਕਾਸ ਕ੍ਰਾਂਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਵਿਧਾਇਕ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੋ ਦਸੰਬਰ ਤੋਂ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕ੍ਰਾਂਤੀ ਦੀ ਨਵੀਂ ਸ਼ੁਰੂਆਤ ਕਰਨਗੇ। ਗੁਰਦਾਸਪੁਰ ਤੇ ਪਠਾਨਕੋਟ ਲਈ ਇਹ ਇਤਿਹਾਸਕ ਪਲ ਹੈ। ਵੱਡੀ ਗਿਣਤੀ ਵਿੱਚ ਲੋਕ ਆਪਣੇ ਲੋਕਪ੍ਰਿਯ ਨੇਤਾਵਾਂ ਨੂੰ ਸੁਣਨ ਅਤੇ ਇਤਿਹਾਸਕ ਪਲਾਂ ਦੇ ਗਵਾਹ ਬਣਨ ਰੈਲੀ ਵਿੱਚ ਪਹੁੰਚਣਗੇ। ਰੈਲੀ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਮਾਨ ਸਰਕਾਰ ਦੇ ਵਿਕਾਸ ਵੱਲ ਵਧਦੇ ਕਦਮ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਮਦਦਗਾਰ ਹੋਣਗੇ।
ਇਹ ਵੀ ਪੜ੍ਹੋ : ਚੱਲਦੇ ਵਿਆਹ ‘ਚ ਗਾਣੇ ਪਿੱਛੇ ਪਿਆ ਪਵਾੜਾ, ਕੁੜੀ-ਮੁੰਡੇ ਵਾਲਿਆਂ ‘ਚ ਹੋਇਆ ਘਮਾਸਾਨ, ਚੱਲੇ ਲੱਤਾਂ-ਘਸੁੰਨ
ਚੇਅਰਮੈਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਤਰੱਕੀ ਦੀ ਰਾਹ ‘ਤੇ ਲੈ ਕੇ ਆਈ ਹੈ। ਦੋ ਦਸੰਬਰ ਨੂੰ ਗੁਰਦਾਸਪੁਰ ਤੋਂ ਵਿਕਾਸ ਦਾ ਨਵਾਂ ਅਧਿਆਏ ਸ਼ੁਰੂ ਹੋਵੇਗਾ। ਚੇਅਰਮੈਨ ਸੇਖਵਾਂ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਹੋਣ ਵਾਲੀ ਰੈਲੀ ਵਿੱਚ ਰਿਕਾਰਡ ਤੋੜ ਭੀੜ ਹੋਵੇਗੀ। ਜ਼ਿਲ੍ਹੇ ਦੇ ਲੋਕ ਮਾਨ ਅਤੇ ਕੇਜਰੀਵਾਲ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ : –