ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ।
ਇਹ ਐਲਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਗਲੇ ਮਹੀਨੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ‘ਚ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗਾ ਪਹੁੰਚ ਕੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਆਮ ਆਦਮੀ ਪਾਰਟੀ ਸੂਬੇ ਦੇ ਪਿੰਡ-ਪਿੰਡ ਜਾ ਕੇ ਤੂਫਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਨੂੰ ਹੱਸਦਾ-ਵੱਸਦਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲਾਲਾਬਾਦ : ਵੱਡੇ ਕਾਂਗਰਸੀ ਆਗੂ ਅਨੀਸ਼ ਸਿਡਾਨਾ ਅਕਾਲੀ ਦਲ ‘ਚ ਸ਼ਾਮਲ, ਸੁਖਬੀਰ ਨੇ ਬਣਾਇਆ ਸਿਆਸੀ ਸਲਾਹਕਾਰ
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਮਿਸ਼ਨ ਪੰਜਾਬ ਤਹਿਤ ਅਰਵਿੰਦ ਕੇਜਰੀਵਾਲ ਵੱਲੋਂ ਸ਼ਹਿਰਾਂ, ਕਸਬਿਆਂ ਦੇ ਨਾਲ-ਨਾਲ ਪਿੰਡਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।