ਸ੍ਰੀ ਦਰਬਾਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਨੂੰ ਵਾਪਰੀ ਮੰਦਭਾਗੀ ਘਟਨਾ ‘ਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟਾਇਆ।
ਕੇਜਰੀਵਾਲ ਨੇ ਕਿਹਾ ਕਿ ਸਾਰੇ ਲੋਕ ਸਦਮੇ ਵਿੱਚ ਹਨ। ਇਹ ਬਹੁਤ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ। ਇਸ ਦੇ ਨਾਲ ਹੀ ਉਨ੍ਹਾਂ ਅਰਦਾਸ ਕਰਦਿਆਂ ਲਿਖਿਆ ਕਿ ਪ੍ਰਮਾਤਮਾ ਪੰਜਾਬ ਅਤੇ ਪੰਜਾਬੀਆਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖੇ….. ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ।
ਦੱਸਣਯੋਗ ਹੈ ਕਿ ਅੱਜ ਸ਼ਾਮ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਾਮ ਜਿਸ ਵੇਲੇ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ ਤਾਂ ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਕਾਬੂ ਕਰ ਲਿਆ ਗਿਆ। ਇਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਹਾਲਾਂਕਿ ਇਹ ਪਤਾ ਨਹੀਂ ਚੱਲ ਸਕਿਆ ਇਹ ਬੰਦਾ ਕਿੱਥੋਂ ਆਇਆ ਸੀ ਤੇ ਕੌਣ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ਵਿੱਚ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀ ਬਾਰੇ ਕੋਈ ਜਾਣਕਾਰੀ ਮਿਲ ਸਕੇ। ਹਾਲਾਂਕਿ ਵਧੇਰੇ ਸਿਆਸੀ ਆਗੂਆਂ ਵੱਲੋਂ ਇਸ ਨੂੰ ਇਕ ਸਾਜ਼ਿਸ਼ ਕਰਾਰ ਦਿੱਤਾ ਜਾ ਰਿਹਾ ਹੈ ਤੇ ਇਸ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ‘ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਹੋਵੇ ਨਿਆਇਕ ਜਾਂਚ’- ਪ੍ਰਕਾਸ਼ ਸਿੰਘ ਬਾਦਲ