‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਰੀਵਾਲ 21 ਜਨਵਰੀ ਨੂੰ ਚੰਡੀਗੜ੍ਹ ਆੁਣਗੇ। ਉਹ ਇਥੇ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਰਹਿਣਗੇ। 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਨਾਲ ਫੀਡਬੈਕ ਲੈਣਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਲਈ ਤਿਆਰੀ ਸਬੰਧੀ ਚਰਚਾ ਕਰਨਗੇ।
ਚੰਡੀਗੜ੍ਹ ਨੇ ਕੇਜਰੀਵਾਲ ਦੇ ਦੌਰੇ ਨੂੰ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਚੰਡੀਗੜ੍ਹ ਦੇ ਸਹਿ-ਇੰਚਾਰਜ ਐੱਸਐੱਸ ਆਹਲੂਵਾਲੀਆ ਵੱਲੋਂ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ ਜਾ ਰਹੀ ਹੈ। ਬੈਠਕ ਵਿਚ ਕੇਜਰੀਵਾਲ ਦੇ ਦੌਰੇ ਦੀ ਤਿਆਰੀ ਨੂੰ ਲੈ ਕੇ ਚਰਚਾ ਹੋਈ ਹੈ। ਹਾਲਾਂਕਿ ਅਜੇ ਤੱਕ ਅਰਵਿੰਦ ਕੇਜਰੀਵਾਲ ਦੀ ਜਨ ਸਭਾ ਲਈ ਜਗ੍ਹਾ ਨਿਸ਼ਚਿਤ ਨਹੀਂ ਹੋਈ ਹੈ। ਜਗ੍ਹਾ ਦੀ ਚੋਣ ਕਰਨ ਦੇ ਬਾਅਦ ਪਾਰਟੀ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਤੋਂ ਇਸ ਦੀ ਇਜਾਜ਼ਤ ਮੰਗੀ ਜਾਵੇਗੀ।
ਇਹ ਵੀ ਪੜ੍ਹੋ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੇ ਜੇਤੂਆਂ ਲਈ ਇਨਾਮੀ ਰਾਸ਼ੀ ਜਾਰੀ, CM ਮਾਨ ਨੇ ਦਿੱਤੀ ਜਾਣਕਾਰੀ
ਦੱਸ ਦੇਈਏ ਕਿ ਕੇਜਰੀਵਾਲ ਪਿਛਲੇ ਦਿਨੀਂ ਪੰਜਾਬ ਦੀ ਇਕ ਜਨਸਭਾ ਵਿਚ ਚੰਡੀਗੜ੍ਹ ਦੀ ਸੀਟ ਦਾ ਦਾਅਵਾ ਠੋਕ ਚੁੱਕੇ ਹਨ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਪੰਜਾਬ ਦੀਆਂ ਸਾਰੀਆਂ ਸੀਟਾਂ ਦੇ ਨਾਲ-ਨਾਲ ਚੰਡੀਗੜ੍ਹ ਦੀ ਲੋਕ ਸਭਾ ਸੀਟ ‘ਤੇ ਚੋਣ ਲੜਨ ਤੇ ਉਸਨੂੰ ਜਿੱਤਣ ਦਾ ਦਾਅਵਾ ਕੀਤਾ ਸੀ। ਉਸੇ ਦੀ ਤਿਆਰੀ ਲਈ 21 ਜਨਵਰੀ ਨੂੰ ਉਹ ਵਰਕਰਾਂ ਨਾਲ ਮੁਲਾਕਾਤ ਕਰਨਗੇ ਤੇ ਚੰਡੀਗੜ੍ਹ ਵਿਚ ਵਰਕਰਾਂ ਨੂੰ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੀਆਂ ਉਪਲਬਧੀਆਂ ਦੱਸਣ ਦਾ ਸੰਦੇਸ਼ ਦੇਣਗੇ।
ਵੀਡੀਓ ਲਈ ਕਲਿੱਕ ਕਰੋ –