ਮੋਹਾਲੀ ਬਲਾਸਟ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਿਫਤਾਰੀਆਂ ਨੂੰ ਲੈ ਕੇ ਦਿੱਤੇ ਦਾਅਵੇ ਮਗਰੋਂ ਸੁਖਪਾਲ ਖਹਿਰਾ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਪਰ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਬੇਕਸੂਰਾਂ ਨੂੰ ਤੰਗ ਨਾ ਕੀਤਾ ਜਾਵੇ।
ਮੋਹਾਲੀ ਧਮਾਕੇ ਦੀ ਨਿੰਦਾ ਕਰਦਿਆਂ ਖਹਿਰਾ ਨੇ ਕਿਹਾ ਕਿ ਅਤੀਤ ਵਿੱਚ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿੱਥੇ ਪੁਲਿਸ ਅਤੇ ਖੁਫੀਆ ਤੰਤਰ ਦੀਆਂ ਨਾਕਾਮੀਆਂ ਨੂੰ ਢੱਕਣ ਲਈ ਅਤੇ ਭੜਕੇ ਲੋਕਾਂ ਦਾ ਧਿਆਨ ਹਟਾਉਣ ਲਈ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਝੂਠਾ ਫਸਾਇਆ ਗਿਆ ਸੀ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ। CM ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਮਗਰੋਂ ਦਾਅਵਾ ਕਰਦਿਆਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ ਤੇ ਕੁਝ ਹੋਰ ਹੋ ਜਾਣਗੀਆਂ । ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਸਭ ਕਲੀਅਰ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
CM ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਬਹੁਤ ਕੁਝ ਸਾਫ ਹੋ ਚੁੱਕਿਆ ਹੈ ਤੇ ਸ਼ਾਮ ਤੱਕ ਸਭ ਕਲੀਅਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਡੀਜੀਪੀ ਤੇ ਇੰਟੈਲੀਜੈਂਸ ਨੂੰ ਪੂਰੀ ਡਿਟੇਲ ਇਕੱਠੀ ਕਰਨ ਲਈ ਕਿਹਾ ਹੈ । ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਹੋ ਗਈਆਂ ਹਨ, ਕੁਝ ਹੋਰ ਹੋਣਗੀਆਂ ।