ਤਰਨਤਾਰਨ ਦੇ ਚੋਹਲਾ ਸਾਹਿਬ ਥਾਣੇ ਅਧੀਨ ਮਰਹਾਨਾ ਪਿੰਡ ਵਿਚ ਲੜਕੀ ਵੱਲੋਂ ਪਿੰਡ ਦੇ ਹੀ ਇਕ ਲੜਕੇ ਨਾਲ ਮਿਲ ਕੇ ਪ੍ਰੇਮ ਵਿਆਹ ਕਰਵਾਉਣ ਕਰਕੇ ਨਾਰਾਜ਼ ਉਸ ਦੇ ਭਰਾਵਾਂ ਨੇ ਲੜਕੇ ਦੇ ਮਾਮੇ ਦੇ ਘਰ ਵਿਚ ਵੜ ਕੇ ਉਸ ਦੀ ਮਾਰਕੁਟਾਈ ਕੀਤੀ ਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।
ਲੜਕੀ ਦੇ ਭਰਾਵਾਂ ਨੇ ਮ੍ਰਿਤਕ ਦੀ ਪਤਨੀ ਤੇ ਲੜਕੀ ਨਾਲ ਜਿਥੇ ਮਾਰਕੁਟਾਈ ਕੀਤੀ ਗਈ ਉਥੇ ਲੜਕੀ ਦੇ ਕੱਪੜੇ ਫਾੜ ਦਿੱਤੇ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਤਨੀ ਤੇ ਲੜਕੀ ਨੇ ਦੱਸਿਆ ਕਿ ਉਨ੍ਹਾਂ ਦੇ ਦੋਹਤੇ ਦਾ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਪ੍ਰਸੰਗ ਸੀ। ਤਿੰਨ ਸਾਲ ਪਹਿਲਾਂ ਉਹ ਘਰ ਤੋਂ ਭੱਜ ਗਏ ਤੇ ਲਵਮੈਰਿਜ ਕਰਵਾ ਲਈ। ਇਸ ਨਾਲ ਗੁੱਸੇ ਵਿਚ ਆਏ ਲੜਕੀ ਦੇ ਭਰਾਵਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਘਰ ‘ਤੇ ਹਮਲਾ ਕਰ ਦਿੱਤਾ ਜਿਥੇ ਉਨ੍ਹਾਂ ਨੇ ਰਾਮਪਾਲ ਸਿੰਘ ਦੀ ਮਾਰਕੁੱਟ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ : ਫਿਰੋਜਪੁਰ-ਲੁਧਿਆਣਾ ਸੜਕ ‘ਤੇ 2 ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਪਤੀ-ਪਤਨੀ ਨੇ ਛੱਡੇ ਸਾਹ
ਪੀੜਤ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦੇ ਆਧਾਰ ‘ਤੇ ਚੋਹਲਾ ਸਾਹਿਬ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
