ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਪੁਲਿਸ ਨੇ 12 ਦਿਨ ਮਗਰੋਂ ਬਾਬਾ ਬਲਵਿੰਦਰ ਸਿੰਘ ਦੇ ਕਾਤਲ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਕ ਇਹ ਕਤਲ ਉਨ੍ਹਾਂ ਦੇ ਸੇਵਾਦਾਰ ਵੱਲੋਂ ਕੀਤਾ ਗਿਆ ਸੀ, ਜੋ ਕਿ ਵਾਰਦਾਤ ਤੋਂ ਬਾਅਦ ਫਰਾਰ ਹੋ ਗਿਆ ਸੀ।
ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਦੋਸ਼ੀ ਨੌਜਵਾਨ ਰਮਨਦੀਪ ਸਿੰਘ ਗੁਰੂਘਰ ਵਿੱਚ ਬਾਬਾ ਬਲਵਿੰਦਰ ਸਿੰਘ ਨਾਲ ਰਹਿੰਦਾ ਸੀ ਅਤੇ ਉਨ੍ਹਾਂ ਦੀ ਸੇਵਾ-ਸੰਭਾਲ ਦਾ ਕੰਮ ਕਰਦਾ ਸੀ। ਘਟਨਾ ਵਾਲੀ ਰਾਤ ਰਮਨਦੀਪ ਸਿੰਘ, ਬਾਬਾ ਬਲਵਿੰਦਰ ਸਿੰਘ ਦੀ ਮਾਲਿਸ਼ ਕਰ ਰਿਹਾ ਸੀ, ਜਿਸ ਦੌਰਾਨ ਹੀ ਦੋਵਾਂ ਦਾ ਕਿਸੇ ਗੱਲ ‘ਤੇ ਝਗੜਾ ਹੋ ਗਿਆ। ਬਾਬਾ ਬਲਵਿੰਦਰ ਸਿੰਘ ਨੇ ਰਮਨਦੀਪ ਨੂੰ ਲੱਤ ਮਾਰ ਦਿੱਤੀ, ਜਿਸ ‘ਤੇ ਗੁੱਸੇ ਵਿਚ ਆਕੇ ਰਮਨਦੀਪ ਨੇ ਕਿਰਚ ਨਾਲ ਬਾਬਾ ਬਲਵਿੰਦਰ ਸਿੰਘ ਨੂੰ ਮਾਰ ਦਿੱਤਾ।
ਉਨ੍ਹਾਂ ਦੱਸਿਆ ਕਿ ਵਾਰਦਾਤ ਤੋਂ ਬਾਅਦ ਰਮਨਦੀਪ ਸਿੰਘ ਫਰਾਰ ਹੋ ਗਿਆ ਸੀ। ਬਟਾਲਾ ਪੁਲਿਸ ਨੇ ਦੋਸ਼ੀ ਨੂੰ ਚਿੱਟੀ ਗਰਾਉਂਡ ਦੇ ਨੇੜਿਓਂ ਫੜਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਰਮਨਦੀਪ ਵੱਖ-ਵੱਖ ਥਾਂਵਾਂ ‘ਤੇ ਜਾ ਕੇ ਪੁਲਿਸ ਤੋਂ ਲੁਕਦਾ ਰਿਹਾ। ਦੋਸ਼ੀ ਵੱਲੋਂ ਕਤਲ ਕਰਨ ਲਈ ਵਰਤੀ ਗਈ ਕਿਰਚ ਵੀ ਬਰਾਮਦ ਕਰ ਲਈ ਗਈ ਹੈ ਅਤੇ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।
ਇਹ ਵੀ ਪੜ੍ਹੋ : ਤੜਕਸਾਰ ਡਾਊਨ ਹੋਏ Facebook ਤੇ Instagram! ਭਾਰਤ ਸਣੇ ਕਈ ਦੇਸ਼ਾਂ ਦੇ ਯੂਜ਼ਰਸ ਹੋ ਰਹੇ ਪਰੇਸ਼ਾਨ
ਜ਼ਿਕਰਯੋਗ ਹੈ ਕਿ ਬੀਤੀ 1 ਮਈ ਨੂੰ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਬੀਤੀ ਰਾਤ ਬਲਵਿੰਦਰ ਸਿੰਘ ਖਾਲਸਾ ਨੂੰ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਗੁਰਦੁਆਰਾ ਕੰਪਲੈਕਸ ਵਿਚ ਖੂਨ ਨਾਲ ਲੱਖਪੱਥ ਮਿਲੀ ਸੀ। ਭਾਈ ਬਲਵਿੰਦਰ ਸਿੰਘ ਖਾਲਸਾ ਬਟਾਲਾ ਦੇ ਕਸਬਾ ਘੁਮਾਣ ਨੇੜੇ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਦੇ ਮੁਖੀ ਸਨ ਅਤੇ ਗੁਰੂਘਰ ਵਿੱਚ ਸੇਵਾ-ਸੰਭਾਲ ਕਰਦੇ ਸਨ।
ਵੀਡੀਓ ਲਈ ਕਲਿੱਕ ਕਰੋ -: