ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨ ਬੁੱਧਵਾਰ ਤੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ‘ਤੇ ਬੈਠੇ ਹਨ। ਟ੍ਰੈਕ ਜਾਮ ਕਾਰਨ 30 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਕਈ ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕੁਝ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

kisan dharna at shambhu
ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਟਰੈਕ ‘ਤੇ ਉਤਰ ਆਏ। ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪਰ ਕਿਸਾਨ ਬੈਰੀਕੇਡ ਤੋੜ ਕੇ ਟਰੈਕ ‘ਤੇ ਬੈਠ ਗਏ।