ਹਰ ਮਹੀਨਾ ਨਵੀਆਂ ਤਬਦੀਲੀਆਂ ਲਿਆਉਂਦਾ ਹੈ। ਅਜਿਹੇ ‘ਚ ਕੱਲ ਤੋਂ ਸ਼ੁਰੂ ਹੋਣ ਵਾਲਾ ਫਰਵਰੀ ਮਹੀਨਾ ਵੀ ਕਈ ਨਵੇਂ ਬਦਲਾਅ ਲੈ ਕੇ ਆ ਰਿਹਾ ਹੈ। ਹਰ ਮਹੀਨੇ ਦੀ ਸ਼ੁਰੂਆਤ ‘ਚ ਕਈ ਸੰਸਥਾਵਾਂ ਆਪਣੇ ਨਿਯਮਾਂ ‘ਚ ਵੱਡੀਆਂ ਤਬਦੀਲੀਆਂ ਕਰਦੀਆਂ ਹਨ, ਜਿਸ ਦਾ ਸਿੱਧਾ ਅਸਰ ਲੋਕਾਂ ਦੇ ਜੀਵਨ ‘ਤੇ ਪੈਂਦਾ ਹੈ। ਇੱਕ ਨਾਗਰਿਕ ਹੋਣ ਦੇ ਨਾਤੇ, ਤੁਹਾਡੇ ਲਈ ਇਨ੍ਹਾਂ ਨਿਯਮਾਂ ਤੋਂ ਜਾਣੂ ਹੋਣਾ ਜ਼ਰੂਰੀ ਹੈ ਜੋ 1 ਫਰਵਰੀ ਤੋਂ ਬਦਲਣ ਜਾ ਰਹੇ ਹਨ।
ਤੁਹਾਨੂੰ ਆਪਣੇ ਕਈ ਜ਼ਰੂਰੀ ਕੰਮ ਅੱਜ ਹੀ ਪੂਰੇ ਕਰ ਲੈਣੇ ਚਾਹੀਦੇ ਹਨ। ਨਹੀਂ ਤਾਂ 1 ਫਰਵਰੀ ਤੋਂ ਬਦਲਣ ਵਾਲੇ ਨਿਯਮਾਂ ਤੋਂ ਬਾਅਦ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਅਗਲੇ ਮਹੀਨੇ ਤੋਂ ਐਲਪੀਜੀ ਗੈਸ ਸਿਲੰਡਰ ਅਤੇ ਫਾਸਟੈਗ ਦੀ ਕੀਮਤ ਨਾਲ ਜੁੜੇ ਨਿਯਮ ਬਦਲਣ ਜਾ ਰਹੇ ਹਨ। ਇਸ ਤੋਂ ਇਲਾਵਾ IMPS ਨਾਲ ਸਬੰਧਤ ਨਿਯਮਾਂ ਵਿੱਚ ਵੀ ਨਵੇਂ ਬਦਲਾਅ ਲਾਗੂ ਕੀਤੇ ਜਾਣਗੇ।
ਐਲਪੀਜੀ ਗੈਸ ਸਿਲੰਡਰ ਦੀ ਕੀਮਤ
ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਪੈਟਰੋਲੀਅਮ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਗੈਸ ਦੀਆਂ ਕੀਮਤਾਂ ਵਿੱਚ ਬਦਲਾਅ ਕਰਦੀਆਂ ਹਨ। ਅਜਿਹੇ ‘ਚ 1 ਫਰਵਰੀ ਤੋਂ LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਬਦਲਾਅ ਹੋ ਸਕਦਾ ਹੈ।
ਇਹ ਵੀ ਪੜ੍ਹੋ : ਦੇਸ਼ ਦਾ ਅੱਵਲ ਜ਼ਿਲ੍ਹਾ ਬਣਿਆ ਸੰਗਰੂਰ, CM ਮਾਨ ਨੇ ਦਿੱਤੀ ਵਧਾਈ, ਬੋਲੇ- ‘…ਮੇਰੀ ਮੰਜ਼ਿਲ ‘ਤੇ ਨਜ਼ਰ ਏ’
IMPS ਨਾਲ ਸਬੰਧਤ ਨਿਯਮ
ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਆਰਬੀਆਈ IMPS ਨਾਲ ਜੁੜੇ ਨਿਯਮਾਂ ਵਿੱਚ ਬਦਲਾਅ ਕਰਨ ਜਾ ਰਿਹਾ ਹੈ। ਬਦਲੇ ਜਾ ਰਹੇ ਇਸ ਨਿਯਮ ਦੇ ਤਹਿਤ ਤੁਸੀਂ 1 ਫਰਵਰੀ ਤੋਂ ਲਾਭਪਾਤਰੀ ਦਾ ਨਾਮ ਜੋੜ ਕੇ 5 ਲੱਖ ਰੁਪਏ ਤੱਕ ਦੀ ਰਕਮ ਟ੍ਰਾਂਸਫਰ ਕਰ ਸਕੋਗੇ। ਕੁਝ ਸਮਾਂ ਪਹਿਲਾਂ ਭਾਰਤੀ ਰਿਜ਼ਰਵ ਬੈਂਕ ਨੇ ਇਸ ਸਬੰਧੀ ਸਰਕੂਲਰ ਜਾਰੀ ਕੀਤਾ ਸੀ। ਹਾਲਾਂਕਿ ਇਹ ਨਿਯਮ ਹੁਣ 1 ਫਰਵਰੀ ਤੋਂ ਲਾਗੂ ਹੋਵੇਗਾ। ਇਸ ਨਾਲ ਬਹੁਤ ਸਾਰੇ ਲੋਕਾਂ ਨੂੰ ਪੈਸੇ ਟ੍ਰਾਂਸਫਰ ਕਰਨ ਦੀ ਸਹੂਲਤ ਮਿਲੇਗੀ।
ਫਾਸਟੈਗ ਕੇਵਾਈਸੀ
ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਫਾਸਟੈਗ ਦੇ ਕੇਵਾਈਸੀ ਨੂੰ ਅਪਡੇਟ ਕਰਨ ਦੀ ਆਖਰੀ ਮਿਤੀ 31 ਜਨਵਰੀ, 2024 ਤੈਅ ਕੀਤੀ ਹੈ। ਅਜਿਹੇ ‘ਚ ਫਾਸਟੈਗ ਦੇ ਕੇਵਾਈਸੀ ਕਰਨ ਦੀ ਅੱਜ ਆਖਰੀ ਤਰੀਕ ਹੈ। ਜੇ ਅੱਜ ਇਹ ਜ਼ਰੂਰੀ ਕੰਮ ਨਾ ਕੀਤਾ ਤਾਂ ਤੁਹਾਡਾ ਫਾਸਟੈਗ ਬਲੈਕਲਿਸਟ ਜਾਂ ਬੈਨ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –