ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ ਬੀਤੀ ਸ਼ਾਮ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਐੱਸ. ਸੰਧਵਾਂ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਸੀ।
ਇੱਥੇ ਜਾਰੀ ਇੱਕ ਬਿਆਨ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਇਹ ਮੁਲਾਕਾਤ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ।
ਸਪੀਕਰ ਨੇ ਕਿਹਾ, “ਮੈਂ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਤੋਂ ਉੱਚੇ ਅਹੁਦੇ ‘ਤੇ ਰਹਿਣ ਅਤੇ ਉਨ੍ਹਾਂ ਦੇ ਲੰਮੇ ਸਿਆਸੀ ਤਜ਼ਰਬੇ ਤੋਂ ਬਹੁਤ ਕੁਝ ਸਮਝਿਆ ਹੈ।”
ਵੀਡੀਓ ਲਈ ਕਲਿੱਕ ਕਰੋ -: