ਪੰਜਾਬ ਵਿਚ ਚੁਣਾਵੀ ਮਾਹੌਲ ਚੱਲ ਰਿਹਾ ਹੈ। ਸਾਰੀਆਂ ਪਾਰਟੀਆਂ ਦੇ ਵੱਡੇ-ਵੱਡੇ ਨੇਤਾ ਚੋਣ ਪ੍ਰਚਾਰ ਕਰਨ ਲਈ ਸੂਬੇ ਵਿਚ ਪਹੁੰਚ ਰਹੇ ਹਨ। ਇਸੇ ਲੜੀ ਵਿਚ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਭਲਕੇ 24 ਮਈ ਨੂੰ ਪੰਜਾਬ ਪਹੁੰਚ ਰਹੇ ਹਨ।
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈੱਸ ਨੋਟ ਜਾਰੀ ਕਰਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਕੱਲ 24ਮਈ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨ ਲਈ ਨਵਾਂਸ਼ਹਿਰ ਵਿਖੇ ਪੁੱਜ ਰਹੇ ਹਨ।
ਗੜੀ ਨੇ ਕਿਹਾ ਕਿ ਕੱਲ 11 ਵਜੇ ਨਵਾਂਸ਼ਹਿਰ ਵਿਖੇ ਭੈਣ ਕੁਮਾਰੀ ਮਾਇਆਵਤੀ ਜੀ ਪੰਜਾਬ ਦੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਸਮਰਥਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੋਲਦਿਆਂ ਗੜੀ ਨੇ ਕਿਹਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬੜੀ ਮਜਬੂਤੀ ਦੇ ਨਾਲ ਡਟੇ ਹੋਏ ਹਨ। ਅੱਧੀਆਂ ਤੋਂ ਜਿਆਦਾ ਸੀਟਾਂ ਦੇ ਉੱਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਿੱਤ ਲਈ ਰਾਜਨੀਤਿਕ ਨਤੀਜਿਆਂ ਤੇ ਭਾਰੀ ਅਸਰ ਪਾਉਣਗੇ।
ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਪਿਛੜਾ ਵਿਰੋਧੀ ਹੈ, ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੇ ਦੌਰਾਨ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਨਹੀਂ ਕੀਤਾ, ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾ ਕੇ 10 ਤੋਂ 5 ਕਰ ਦਿੱਤੀ ਅਤੇ ਉਹ 5 ਮੈਂਬਰ ਵੀ ਅੱਜ ਤੱਕ ਨਿਯੁਕਤ ਨਹੀਂ ਕੀਤੇ। ਸਰਕਾਰ ਵੱਲੋਂ ਅੱਜ ਤੱਕ ਵੀ ਸ਼੍ਰੀ ਖੁਰਾਲਗੜ੍ਹ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਰਾਜਮਾਰਗਾਂ ਨੂੰ ਚੌੜਾ ਤਾਂ ਕੀ ਕਰਨਾ ਸੀ ਪੈਚ ਵਰਕ ਵੀ ਕਰਾਇਆ ਨਹੀਂ ਜਾ ਸਕਿਆ ਹੈ। ਇੱਥੋਂ ਤੱਕ ਕਿ ਆਮ ਲੋਕਾਂ ਦੀ ਸਹੂਲਤ ਲਈ ਨੰਗਲ ਭਲਾਨ ਦੀ ਸੜਕ ਅੱਜ ਵੀ ਰੁਕੀ ਹੋਈ ਹੈ।
ਬਸਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਸ੍ਰੀ ਕੇਸਗੜ੍ਹ ਸਾਹਿਬ ਨੂੰ ਜੋੜਨ ਵਾਲਾ ਸੰਗਤਪੁਰ ਪਿੰਡ ਦਾ ਪੁਲ ਕਿਸੇ ਵੀ ਦਿਨ ਡਿੱਗ ਸਕਦਾ ਹੈ। ਕੀਰਤਪੁਰ ਸਾਹਿਬ ਦੇ ਚੱਗਰ ਇਲਾਕੇ ਵਿੱਚ ਪਾਣੀ ਦੀ ਸਮੱਸਿਆ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ ਲਈ ਸਕੂਲਾਂ ਦੀ ਸਹੂਲਤ ਵੀ ਪੂਰੀ ਨਹੀਂ ਮਿਲ ਸਕੀ ਹੈ ਅਤੇ ਬੱਚੇ ਹਿਮਾਚਲ ਪ੍ਰਦੇਸ਼ ਸਕੂਲਾਂ ਵਿੱਚ ਪੜ੍ਹ ਰਹੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਕਾਂਗਰਸ ਨੂੰ ਝਟਕਾ, ਮਹਿਲਾ ਨੇਤਾ ਰਿੰਪੀ ਜੌਹਰ ਅਤੇ ਹਰਜੀਤ ਕੌਰ ਭਾਜਪਾ ‘ਚ ਸ਼ਾਮਿਲ
ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਦੇ ਉਮੀਦਵਾਰ ਅਤੇ ਕੈਬਨਟ ਮੰਤਰੀ ਲਾਲਜੀਤ ਭੁੱਲਰ ਨੇ ਰਾਮਗੜੀਆ ਤੇ ਸੁਨਿਆਰਾ ਭਾਈਚਾਰੇ ਬਾਰੇ ਵਿਵਾਦਿਤ ਬਿਆਨ ਦੇਣਾ ਉਨ੍ਹਾਂ ਦਾ ਪਿਛੜਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਬਹੁਜਨ ਸਮਾਜ ਦੇ ਮਾਣ-ਸਨਮਾਨ ਦੀ ਬਹਾਲੀ ਲਈ ਲੋਕ ਸਭਾ ਦੀਆਂ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਤਿੱਖੀ ਲੜਾਈ ਲੜ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: