ਤਰਨਤਾਰਨ ਦੇ ਪਿੰਡ ਚੰਬਾ ਖੁਰਦ ‘ਚ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਪ੍ਰਿਤਪਾਲ ਤੇ ਯੁਵਰਾਜ ਸਿੰਘ ਪੁੱਤਰ ਵਜੋਂ ਹੋਈ ਹੈ। ਦੋਵੇਂ ਨੌਜਵਾਨਾਂ ਦੀ ਉਮਰ ਮਹਿਜ਼ 17 ਤੋਂ 20 ਸਾਲ ਦੇ ਵਿਚ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਦੀ ਖੁਦਾਈ ਦੌਰਾਨ ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ ਮੌਤ ਹੋ ਗਈ। ਹਾਦਸੇ ਵਿਚ 2 ਭਰਾਵਾਂ ਦੀ ਮੌਤ ਹੋਣ ਦੀ ਖਬਰ ਹੈ। ਹਾਦਸਾ ਉਦੋਂ ਵਾਪਰਿਆ ਜਦੋਂ ਖੇਤੀ ਲਈ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੂੰ CM ਮਾਨ ਦਾ ਤੋਹਫਾ, ਝੋਨੇ ਦੀ ਫ਼ਸਲ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਮਿਲੇਗੀ ਬਿਜਲੀ’
ਮਲਬਾ ਹਟਾਇਆ ਗਿਆ ਤੇ ਦੋਵੇਂ ਭਰਾਵਾਂ ਨੂੰ ਹਸਪਤਾਲ ਵੀ ਲਿਜਾਇਆ ਗਿਆ ਪਰ ਡਾਕਟਰਾਂ ਵੱਲੋ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੇ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਤਾਏ-ਚਾਚੇ ਦੀ ਪੁੱਤ ਹਾਦਸੇ ਵਿਚ ਮੌਤ ਹੋ ਗਈ। ਇੰਨੀ ਛੋਟੀ ਉਮਰ ਦੋਵੇਂ ਨੌਜਵਾਨ ਪਰਿਵਾਰ ਵਾਲਿਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਪੁੱਤਰਾਂ ਦੀ ਹੋਈ ਅਚਾਨਕ ਮੌਤ ਨਾਲ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: