ਇੱਕ ਭਾਰਤੀ ਨਾਇਕ ਦੀ 8 ਸਾਲ ਤੱਕ ਕੋਮਾ ਵਿੱਚ ਰਹਿਣ ਤੋਂ ਬਾਅਦ ਪੰਜਾਬ ਦੇ ਜਲੰਧਰ ਦੇ ਮਿਲਟਰੀ ਹਸਪਤਾਲ ਵਿੱਚ ਮੌਤ ਹੋ ਗਈ। ਅੱਜ ਯਾਨੀ ਮੰਗਲਵਾਰ ਨੂੰ ਭਾਰਤੀ ਫੌਜ ਦੇ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦਾ ਰਾਮ ਬਾਗ ਸ਼ਮਸ਼ਾਨਘਾਟ ਵਿਖੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਪਰਿਵਾਰ ਨੇ ਹੰਝੂ ਭਰੀਆਂ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।
ਧੀ ਗੁਰਨੀਤ ਕੌਰ ਨੇ ਆਪਣੇ ਪਿਤਾ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਨੂੰ ਮੁਖ ਅਗਨੀ ਦਿੱਤੀ। ਇਸ ਮੌਕੇ ਛੋਟੀ ਧੀ ਅਸ਼ਨੀਤ ਕੌਰ ਵੀ ਮੌਜੂਦ ਸਨ। ਸਾਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਮੌਕੇ ‘ਤੇ ਮੌਜੂਦ ਕਈ ਫੌਜੀ ਅਧਿਕਾਰੀਆਂ ਦੀਆਂ ਵੀ ਅੱਖਾਂ ਨਮ ਸਨ।
ਇਸ ਦੌਰਾਨ ਭਾਰਤੀ ਫੌਜ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਵੈ. ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦੀ ਬਹਾਦਰੀ ਦੀ ਕਹਾਣੀ ਹਮੇਸ਼ਾ ਅਮਰ ਰਹੇਗੀ। ਆਪਣੇ ਦੋਸਤ ਨੂੰ ਬਚਾਉਣ ਲਈ ਕਰਨਬੀਰ ਸਿੰਘ ਨੇ ਦੁਸ਼ਮਣਾਂ ਦੀ ਗੋਲੀ ਆਪਣੇ ਸਰੀਰ ‘ਤੇ ਖਾਧੀ। ਉਨ੍ਹਾਂ ਨੇ ਐਤਵਾਰ ਨੂੰ ਜਲੰਧਰ ਛਾਉਣੀ ਦੇ ਮਿਲਟਰੀ ਹਸਪਤਾਲ ‘ਚ ਆਖਰੀ ਸਾਹ ਲਿਆ।
8 ਸਾਲ ਕੋਮਾ ਵਿੱਚ ਬਿਤਾਉਣ ਵਾਲੇ ਦੇਸ਼ ਦੇ ਇਸ ਬਹਾਦਰ ਪੁੱਤਰ ਦਾ ਹਰ ਦਿਨ ਇੱਕ ਵੱਡੇ ਸੰਘਰਸ਼ ਵਜੋਂ ਜਾਣਿਆ ਜਾਵੇਗਾ। ਫੌਜੀ ਹਸਪਤਾਲ ਵਿੱਚ ਡਾਕਟਰ ਉਨ੍ਹਾਂ ਦੀ ਦੇਖਭਾਲ ਕਰ ਰਹੇ ਸਨ। ਦਿਨ ਭਰ ਉਨ੍ਹਾਂ ਦੇ ਕਮਰੇ ਵਿੱਚ ਗੁਰਬਾਣੀ ਦਾ ਚੱਲਦੀ ਰਹਿੰਦੀ ਸੀ। ਉਨ੍ਹਾਂ ਨੂੰ ਰੋਜ਼ਾਨਾ ਖਾਣੇ ਲਈ ਸੂਪ ਅਤੇ ਜੂਸ ਦਿੱਤਾ ਜਾਂਦਾ ਲੀ। ਉਨ੍ਹਾਂ ਨੂੰ ਇਹ ਤਰਲ ਭੋਜਨ ਦੇਣ ਲਈ ਫੂਡ ਪਾਈਪ ਦੀ ਵਰਤੋਂ ਕੀਤੀ ਜਾਂਦੀ ਸੀ।
ਘਾਟੀ ‘ਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਉਨ੍ਹਾਂ ਦੇ ਜਬਾੜੇ ‘ਤੇ ਗੋਲੀ ਲੱਗੀ ਸੀ। ਦੱਸਿਆ ਜਾਂਦਾ ਹੈ ਕਿ ਕਲਾਸ਼ਨੀਕੋਵ ਰਾਈਫਲ ਦੀ ਗੋਲੀ ਨਾਲ ਉਸ ਦੀ ਜੀਭ ਪੂਰੀ ਤਰ੍ਹਾਂ ਖਰਾਬ ਹੋ ਗਈ ਸੀ। ਉਨ੍ਹਾਂ ਦੇ ਚਿਹਰੇ ਦਾ ਅੱਧਾ ਹਿੱਸਾ ਚਲਾ ਗਿਆ ਸੀ। ਇਸ ਤੋਂ ਬਾਅਦ ਜੇ ਉਹ ਬੈੱਡ ‘ਤੇ ਲੇਟੇ ਤਾਂ ਉਨ੍ਬਾਂ ਦੀ ਜੀਭ ਪਿੱਛੇ ਲਟਕ ਜਾਂਦੀ ਸੀ। ਉਨ੍ਹਾਂ ਦੀਆਂ ਸਰੀਰਕ ਚੁਣੌਤੀਆਂ ਦੇ ਵਿਚਕਾਰ ਮਿਲਟਰੀ ਹਸਪਤਾਲ ਕੋਮਾ ਦੌਰਾਨ ਉਸ ਦਾ ਇਲਾਜ ਕਰ ਰਿਹਾ ਸੀ।
ਉਹ 160 ਟੈਰੀਟੋਰੀਅਲ ਆਰਮੀ (JAK ਰਾਈਫਲਜ਼) ਦਾ ਸੈਕਿੰਡ-ਇਨ-ਕਮਾਂਡ (2IC) ਸੀ। ਉਹ ਪਹਿਲਾਂ ਬ੍ਰਿਗੇਡ ਆਫ਼ ਗਾਰਡਜ਼ ਦੀ 19ਵੀਂ ਬਟਾਲੀਅਨ ਵਿੱਚ ਤਾਇਨਾਤ ਸਨ। ਕਰਨਬੀਰ ਸਿੰਘ ਨੱਤ ਨੂੰ ਉਨ੍ਹਾਂ ਦੀ ਬਹਾਦਰੀ ਲਈ ਸੈਨਾ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਬਜ਼ੁਰਗ ਨੇ ਪੌਣੇ 4 ਕਰੋੜ ਦਾ ਫਲੈਟ ਦੇ ਪ੍ਰਾਪਰਟੀ ਕਰ ਦਿੱਤੀ ਫਲ ਵਾਲੇ ਦੇ ਨਾਂ! ਵਜ੍ਹਾ ਜਾਣ ਤੁਸੀਂ ਵੀ ਕਰੋਗੇ ਤਾਰੀਫ਼
ਉਨ੍ਹਾਂ ਦਾ ਪਰਿਵਾਰ ਪੰਜਾਬ ਦੇ ਬਟਾਲਾ ਵਿੱਚ ਰਹਿੰਦਾ ਹੈ। ਉਨ੍ਹਾਂ ਦੇ ਪਿਤਾ ਜਗਤਾਰ ਸਿੰਘ ਫੌਜ ਵਿੱਚੋਂ ਕਰਨਲ ਦੇ ਅਹੁਦੇ ਨਾਲ ਸੇਵਾਮੁਕਤ ਹੋਏ ਹਨ। ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਦਾ ਜਨਮ 18 ਮਾਰਚ 1976 ਨੂੰ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਨਵਪ੍ਰੀਤ ਕੌਰ ਅਤੇ ਧੀਆਂ ਅਸ਼ਮੀਤ ਅਤੇ ਗੁਨੀਤਾ ਛੱਡ ਗਏ ਹਨ। ਧੀਆਂ ਵਾਰ-ਵਾਰ ਆਪਣੀ ਮਾਂ ਨੂੰ ਪੁੱਛਦੀਆਂ ਸਨ ਕਿ ਉਨ੍ਹਾਂ ਦਾ ਪਿਤਾ ਕਦੋਂ ਜਾਗੇਗਾ।
ਵੀਡੀਓ ਲਈ ਕਲਿੱਕ ਕਰੋ : –