World Bank announces: ਵਿਸ਼ਵ ਬੈਂਕ ਨੇ ਕੋਰੋਨਾ ਸੰਕਟ ਦੇ ਵਿਚਕਾਰ ਭਾਰਤ ਨੂੰ ਵੱਡੀ ਰਾਹਤ ਦਿੱਤੀ ਹੈ । ਵਿਸ਼ਵ ਬੈਂਕ ਨੇ ਸਰਕਾਰੀ ਪ੍ਰੋਗਰਾਮਾਂ ਲਈ ਇੱਕ ਅਰਬ ਡਾਲਰ ਦੇ ਪੈਕੇਜ ਦਾ ਐਲਾਨ ਕੀਤਾ ਹੈ। ਇਹ ਪੈਕੇਜ ਸਮਾਜਿਕ ਸੁਰੱਖਿਆ ਪੈਕੇਜ ਹੋਵੇਗਾ। ਇਸ ਤੋਂ ਪਹਿਲਾਂ ਕੋਰੋਨਾ ਨਾਲ ਜੰਗ ਲਈ ਭਾਰਤ ਨੂੰ ਬ੍ਰਿਕਸ ਦੇਸ਼ਾਂ ਦੇ ਨਿਊ ਡਿਵੈਲਪਮੈਂਟ ਬੈਂਕ (NDB) ਨੇ ਇੱਕ ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ ।
ਵਿਸ਼ਵ ਬੈਂਕ ਦੇ ਇੱਕ ਅਰਬ ਡਾਲਰ (ਲਗਭਗ 7600 ਕਰੋੜ) ਸਮਾਜਿਕ ਸੁਰੱਖਿਆ ਪੈਕੇਜ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਮਰੀਜਾਂ ਦੀ ਬਿਹਤਰ ਜਾਂਚ, ਕੋਵਿਡ -19 ਹਸਪਤਾਲ ਦਾ ਨਵੀਨੀਕਰਨ ਅਤੇ ਲੈਬ ਨੂੰ ਬਣਾਉਣ ਲਈ ਵਰਤਿਆ ਜਾ ਸਕਦਾ ਹੈ। ਵਿਸ਼ਵ ਬੈਂਕ ਨੇ ਪਹਿਲਾਂ ਹੀ 25 ਵਿਕਾਸਸ਼ੀਲ ਦੇਸ਼ਾਂ ਨੂੰ ਇੱਕ ਪੈਕੇਜ ਦਾ ਪ੍ਰਸਤਾਵ ਦਿੱਤਾ ਸੀ।
ਇਸ ਤੋਂ ਪਹਿਲਾਂ, ਨਿਊ ਡਿਵੈਲਪਮੈਂਟ ਬੈਂਕ ਨੇ ਭਾਰਤ ਨੂੰ ਇੱਕ ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਲੋਨ ਭਾਰਤ ਨੂੰ ਕੋਵਿਡ -19 ਦੇ ਫੈਲਣ ਤੋਂ ਰੋਕਣ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਮਨੁੱਖੀ, ਸਮਾਜਿਕ ਅਤੇ ਆਰਥਿਕ ਨੁਕਸਾਨ ਨੂੰ ਘਟਾਉਣ ਵਿੱਚ ਸਹਾਇਤਾ ਕਰਨ ਲਈ ਦਿੱਤੇ ਜਾ ਰਹੇ ਹਨ।
ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਦੇ ਅੰਕੜੇ ਲਗਾਤਾਰ ਵੱਧ ਰਹੇ ਹਨ। ਸ਼ੁੱਕਰਵਾਰ ਸਵੇਰੇ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਕੁੱਲ ਗਿਣਤੀ ਲਗਭਗ 82 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਕੁੱਲ ਮੌਤ ਦੀ ਗਿਣਤੀ 2650 ਦੇ ਨੇੜੇ ਪਹੁੰਚ ਗਈ ਹੈ ਅਤੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 27 ਹਜ਼ਾਰ ਤੋਂ ਵੱਧ ਹੈ।