110 Corona cases found : ਸੂਬੇ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਬਠਿੰਡਾ ਜ਼ਿਲੇ ਵਿਚ ਕੋਰੋਨਾ ਦੇ 110 ਨਵੇਂ ਮਾਮਲੇ ਆਏ ਹਨ, ਜਿਸ ਨਾਲ ਜਿਥੇ ਸਿਹਤ ਵਿਭਾਗ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ, ਉਥੇ ਹੀ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਾਮਲੇ ਰਾਮਾ ਮੰਡੀ ਤੋਂ ਹੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਹੁਣ ਇਨ੍ਹਾਂ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ ਤਾਂਜੋ ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਸੈਂਪਲ ਲਏ ਜਾ ਸਕਣ। ਦੱਸ ਦੇਈਏ ਕਿ ਇਹ ਸਾਰੇ ਲੋਕ ਰਾਮਾ ਮੰਡੀ ਵਿਚ ਲੇਬਰ ਕਾਲੋਨੀ ਵਿਚ ਰਹਿ ਰਹੇ ਸਨ।
ਦੱਸਣਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਜਲੰਧਰ ਵਿਚ ਕੋਰੋਨਾ ਦੇ 31 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਤੋਂ 12 ਅਤੇ ਹੁਸ਼ਿਆਰਪੁਰ ਤੋਂ ਵੀ 14 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮੋਹਾਲੀ ਜ਼ਿਲੇ ਵਿਚ ਅੱਜ ਕੋਰੋਨਾ ਨਾਲ ਇਕਮ ਮੌਤ ਹੋਣ ਦੇ ਨਾਲ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਸੂਬੇ ਵਿਚਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 11383 ਤੋਂ ਪਾਰ ਹੋ ਗਈ ਹੈ। ਸਭ ਤੋਂ ਵੱਧ ਮਾਮਲੇ ਸੂਬੇ ਵਿਚ ਲੁਧਿਆਣਾ ਜ਼ਿਲੇ ਤੋਂ ਸਾਹਮਣੇ ਆ ਰਹੇ ਸਨ, ਜਿਥੋਂ ਹੁਣ ਤੱਕ 2059 ਮਰੀਜ਼ ਮਿਲ ਚੁੱਕੇ ਹਨ। ਉਥੇ ਹੀ ਜਲੰਧਰ ਵਿਚ 1815 ਮਰੀਜ਼ਾਂ ਨਾਲ ਦੂਜੇ ਨੰਬਰ ’ਤੇ ਆ ਗਿਆ ਹੈ। ਹੁਣ ਤੱਕ ਸੂਬੇ ਵਿਚ ਕੋਰੋਨਾ ਵਾਇਰਸ ਨਾਲ 273 ਲੋਕਾਂ ਦੀ ਮੌਤ ਹੋ ਚੁੱਕੀ ਹੈ ਉਥੇ ਹੀ ਅਜੇ ਵੀ ਇਸ ਦੇ 3438 ਮਾਮਲੇ ਸਰਗਰਮ ਹਨ।