1120 people arrested: ਜਲੰਧਰ: ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ਾਂ ਦੀ ਮਾਸਕ ਨਾ ਪਹਿਨ ਕੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਸ਼ੁੱਕਰਵਾਰ ਨੂੰ 16 ਐਫ.ਆਈ.ਆਰ ਜਿਨਾਂ ਵਿੱਚ 15 ਮਾਸਕ ਨਾ ਪਹਿਨ ਵਾਲੀਆਂ ਸ਼ਾਮਿਲ ਹਨ ਦਰਜ ਕੀਤੀਆਂ ਗਈਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਜਦੋਂ ਵੀ ਘਰ ਤੋਂ ਬਾਹਰ ਜਾਣਾ ਹੈ ਤਾਂ ਮਾਸਕ ਪਹਿਨਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ੁੱਕਰਵਾਰ ਨੂੰ 309 ਟਰੈਫਿਕ ਚਲਾਨ ਕਰਨ ਤੋਂ ਇਲਾਵਾ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 14 ਵਾਹਨ ਜਬਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ 23 ਮਾਰਚ ਤੋਂ ਹੁਣ ਤੱਕ 926 ਐਫ.ਆਈ.ਆਰ ਜਿਨਾਂ ਵਿੱਚ 370 ਮਾਸਕ ਨਾ ਪਹਿਨਣ ਵਾਲੀਆਂ ਸ਼ਾਮਿਲ ਹਨ ਦਰਜ ਕਰਕੇ 1120 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਮਿਸ਼ਨਰੇਟ ਪੁਲਿਸ ਵਲੋਂ 22202 ਟਰੈਫਿਕ ਚਲਾਨ ਕਰਕੇ 1660 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਅਗਲੇ ਦਿਨਾਂ ਵਿੱਚ ਵੀ ਜਾਰੀ ਰੱਖੀ ਜਾਵੇਗੀ ਅਤੇ ਬਿਨਾਂ ਵਜਾਂ ਘੁੰਮਦੇ ਲੋਕਾਂ ਖਿਲਾਫ਼ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।