116 new corona cases : ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਮਾਮਲੇ ਹੁਣ ਮੁੜ ਵਧਣੇ ਸ਼ੁਰੂ ਹੋ ਗਏ ਹਨ। ਅੱਜ ਸ਼ਹਿਰ ਵਿੱਚ ਕੋਰੋਨਾ ਦੇ 116 ਨਵੇਂ ਮਾਮਲੇ ਸਾਹਮਣੇ ਆਏ, ਉਥੇ 80 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਤੋਂ ਛੁੱਟੀ ਦੇ ਦਿੱਤੀ ਗਈ। ਹੁਣ ਤੱਕ ਚੰਡੀਗੜ੍ਹ ਵਿੱਚ ਕੋਰੋਨਾ ਦੇ 17051 ਮਾਮਲੇ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 15612 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਇਸ ਦੇ 1169 ਮਾਮਲੇ ਐਕਟਿਵ ਹਨ। ਉਥੇ ਹੀ 270 ਲੋਕਾਂ ਨੇ ਇਸ ਮਹਾਮਾਰੀ ਕਾਰਨ ਆਪਣੀ ਜਾਨ ਗੁਆਈ। ਅੱਜ ਕੋਰੋਨਾ ਨਾਲ ਚਾਰ ਮੌਤਾਂ ਹੋਈਆਂ।
ਮਿਲੀ ਜਾਣਕਾਰੀ ਮੁਤਾਬਕ ਅੱਜ ਪਾਜ਼ੀਟਿਵ ਪਾਏ ਗਏ ਮਾਮਲੇ ਸੈਕਟਰ-2, ਸੈਕਟਰ-5, ਸੈਕਟਰ-7, ਸੈਕਟਰ-8, ਸੈਕਟਰ-15, ਸੈਕਟਰ-16, ਸੈਕਟਰ-18, ਸੈਕਟਰ-19, ਸੈਕਟਰ-20, ਸੈਕਟਰ-21, ਸੈਕਟਰ-22, ਸੈਕਟਰ-23, ਸੈਕਟਰ-24, ਸੈਕਟਰ-25, ਸੈਕਟਰ-27, ਸੈਕਟਰ-30, ਸੈਕਟਰ-32, ਸੈਕਟਰ-33, ਸੈਕਟਰ-35, ਸੈਕਟਰ-36, ਸੈਕਟਰ-37, ਸੈਕਟਰ-38, ਸੈਕਟਰ-40, ਸੈਕਟਰ-41, ਸੈਕਟਰ-43, ਸੈਕਟਰ-44, ਸੈਕਟਰ-45, ਸੈਕਟਰ-46, ਸੈਕਟਰ-47, ਸੈਕਟਰ-48, ਸੈਕਟਰ-49, ਸੈਕਟਰ-50, ਸੈਕਟਰ-51, ਸੈਕਟਰ-52, ਸੈਕਟਰ-55, ਸੈਕਟਰ-61, ਸੈਕਟਰ-38 ਪੱਛਮ, ਡੱਡੂਮਾਜਰਾ, ਹੱਲੋਮਾਜਰਾ, ਇੰਡਸਟ੍ਰੀਅਲ ਏਰੀਆ ਫੇਜ਼-1, ਕੈਂਬਵਾਲਾ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰ, ਕਿਸ਼ਨਗੜ੍ਹ, ਮਲੋਆ, ਮਨੀਮਾਜਰਾ, ਮੌਲੀ ਜਾਗਰਾਂ ਤੇ ਰਾਮਦਰਬਾਰ ਤੋਂ ਸਾਹਮਣੇ ਆਏ। ਇਨ੍ਹਾਂ ਵਿੱਚ 66 ਮਰਦ ਅਤੇ 50 ਔਰਤਾਂ ਸ਼ਾਮਲ ਹਨ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਯੂਟੀ ’ਚ 1566 ਲੋਕਾਂ ਦੇ ਰੈਪਿਡ ਐਂਟੀਜਨ ਸੈਂਪਲ ਲਏ ਗਏ। ਹੁਣ ਤੱਕ ਸ਼ਹਿਰ ਵਿੱਚੋਂ 137442 ਲੋਕਾਂ ਦੇ ਕੋਵਿਡ-19 ਦੇ ਰੈਪਿਡ ਐਂਟੀਜਨ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 119600 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਉਥੇ ਹੀ ਹੁਣ ਤੱਕ ਸ਼ਹਿਰ ਵਿੱਚ 17051 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ਵਿੱਚੋਂ 749 ਸੈਂਪਲ ਰਿਜੈਕਟ ਹੋਏ ਹਨ, ਜਦਕਿ 791 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੂਰੀ ਦੁਨੀਆ ਵਿੱਚ ਹੁਣ ਤੱਕ ਕੋਰੋਨਾ ਦੇ 6,22,47,281 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 14,28,870 ਮੌਤਾਂ ਹੋ ਚੁੱਕੀਆਂ ਹਨ, ਜਦਕਿ ਭਾਰਤ ਵਿੱਚ 92,66,705 ਪਾਜ਼ੀਟਿਵ ਮਾਮਲੇ ਮਿਲੇ ਹਨ ਤੇ ਹੁਣ ਤੱਕ 1,35,223 ਮੌਤਾਂ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦੇ ਚੰਡੀਗੜ੍ਹ ਵਿੱਚ ਮੁੜ ਸਖਤੀ ਕਰ ਦਿੱਤੀ ਗਈ ਹੈ। ਮਾਸਕ ਨਾ ਪਹਿਨਣ ‘ਤੇ ਹੁਣ ਜੁਰਮਾਨੇ ਦੀ ਰਕਮ 1000 ਰੁਪਏ ਕਰ ਦਿੱਤੀ ਗਈ ਹੈ।