ਵਿਧਾਨ ਸਭਾ ਚੋਣਾਂ ਦਾ ਸਮਾਂ ਦਿਨ-ਬ-ਦਿਨ ਨੇੜੇ ਆ ਰਿਹਾ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਹੇਠ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੇ ਅੱਜ 12 ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਸੰਘਰਸ਼ ਪਾਰਟੀ ਚੜੂਨੀ ਤੇ ਸੰਯੁਕਤ ਸਮਾਜ ਮੋਰਚਾ ਬਲਬੀਰ ਸਿੰਘ ਰਾਜੇਵਾਲ ਵਿੱਚ ਗਠਜੋੜ ਹੋ ਚੁੱਕਾ ਹੈ। ਉਥੇ ਹੀ ਬਲਬੀਰ ਸਿੰਘ ਰਾਜੇਵਾਲ ਮੁੱਖ ਮੰਤਰੀ ਚਿਹਰਾ ਹੋਣਗੇ। ਹੁਣ ਤੱਕ ਇਸ ਗਠਜੋੜ ਵਾਲੀ ਪਾਰਟੀ ਵੱਲੋਂ 110 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਐੱਸ.ਐੱਸ.ਐੱਮ. ਨੇ ਉਮੀਦਵਾਰਾਂ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਸਾਨੂੰ ਅਰਜ਼ੀਆਂ ਦੇ ਸੱਦੇ ਦਾ ਵਧੀਆ ਜਵਾਬ ਮਿਲ ਰਿਹਾ ਹੈ। ਪਾਰਟੀ ਵੱਲੋਂ ਜਲਦ ਹੀ ਬਾਕੀ ਦੇ ਉਮੀਦਵਾਰਾਂ ਦਾ ਵੀ ਕਰ ਦਿੱਤਾ ਜਾਵੇਗਾ।
ਪਾਰਟੀ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਹੱਥ ਅਜ਼ਮਾਉਣ ਲਈ ਨੌਜਵਾਨ ਤੇ ਪੜ੍ਹੇ-ਲਿਖੇ ਪ੍ਰੋਫੈਸ਼ਨਲ ਲੋਕ ਅੱਗੇ ਆ ਰਹੇ ਹਨ। ਹਾਲਾਂਕਿ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਮਹਿਲਾ ਉਮੀਦਵਾਰਾਂ ਦੀ ਗਿਣਤੀ ਘੱਟ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਵੀ ਚੋਣ ਮੈਦਾਨ ਵਿੱਚ ਉਤਰਨ ਲਈ ਅੱਗੇ ਆਉਣ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅੱਜ ਅਸੀਂ ਚੰਡੀਗੜ੍ਹੇ ਦੇ ਸੈਕਟਰ-17 ਮੁੱਖ ਚੋਣ ਅਫ਼ਸਰ ਨੂੰ ਚੋਣ ਨਿਸ਼ਾਨ ਅਲਾਟ ਕਰਨ ਨੂੰ ਲੈ ਕੇ ਮਿਲੇ, ਜਿਨ੍ਹਾਂ ਇਹ ਭਰੋਸਾ ਦਿੱਤਾ ਕਿ ਉਹ ਤੁਰੰਤ ਸਾਡੀ ਬੇਨਤੀ ਦਿੱਲੀ ਭੇਜ ਰਹੇ ਹਨ।