12 New cases in Faridkot : ਕੋਰੋਨਾ ਵਾਇਰਸ ਦਾ ਪ੍ਰਕੋਪ ਪੰਜਾਬ ਵਿਚ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਇਸ ਦੇ ਮਾਮਲਿਆਂ ਵਿਚ ਦਿਨੋ-ਦਿਨ ਵਾਧਾ ਹੁੰਦਾ ਹੀ ਨਜ਼ਰ ਆ ਰਿਹਾ ਹੈ। ਅੱਜ ਫਰੀਦਕੋਟ ਜ਼ਿਲੇ ਅਤੇ ਬਠਿੰਡਾ ਤੋਂ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਫਰੀਦਕੋਟ ਤੋਂ ਕੋਰੋਨਾ ਦੇ ਇਕੱਠੇ 12 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਕੋਰੋਨਾ ਦੇ 12 ਨਵੇਂ ਮਾਮਲੇ ਆਉਣ ਨਾਲ ਫਰੀਦਕੋਟ ’ਚ ਕੋਰੋਨਾ ਦੇ ਕੁਲ ਪੀੜਤਾਂ ਦੀ ਗਿਮਤੀ 18 ਹੋ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲੇ ਵਿਚ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ 130 ਸ਼ਰਧਾਲੂਆਂ ਦੇ ਸੈਂਪਲ ਲੈ ਕੇ ਕੋਰੋਨਾ ਜਾਂਚ ਲਈ ਭੇਜੇ ਗਏ ਸਨ, ਜਿਸ ਵਿਚੋਂ 66 ਦੀ ਰਿਪੋਰਟ ਆ ਗਈ ਹੈ ਤੇ ਇਨ੍ਹਾਂ ਵਿਚ 12 ਮਾਮਲਿਆਂ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਹੁਣ ਦੱਕ ਫਰੀਦਕੋਟ ਤੋਂ 2 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 16 ਕੋਰੋਨਾ ਪੀੜਤਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਉਧਰ ਬਠਿੰਡਾ ਜ਼ਿਲੇ ਵਿਚ ਵੀ ਵਿਭਾਗ ਵੱਲੋਂ ਕੋਰੋਨਾ ਜਾਂਚ ਲਈ ਲਏ ਗਏ 124 ਸੈਂਪਲਾਂ ਵਿਚੋਂ 123 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਿਕ ਇਕ ਦੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਬਠਿੰਡਾ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 34 ਹੋ ਗਈ ਹੈ। ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਬਠਿੰਡਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਵੱਡਾ ਵਾਧਾ ਹੋਇਆ ਸੀ। ਇਥੇ 33 ਨਵੇਂ ਕੇਸ ਪਾਜ਼ੀਟਿਵ ਆਏ ਸਨ, ਜਿਸ ਨਾਲ ਬਠਿੰਡਾ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ 35 ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਵਧੇਰੇ ਮਰੀਜ਼ ਨਾਂਦੇੜ ਦੇ ਸ੍ਰੀ ਹਜ਼ੂਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਪੰਜਾਬ ਪਰਤੇ ਸ਼ਰਧਾਲੂਆਂ ਨਾਲ ਹੀ ਸਬੰਧਤ ਹਨ, ਜਿਨ੍ਹਾਂ ਦੇ ਟੈਸਟ ਤੋਂ ਬਾਅਦ ਆਈਆਂ ਰਿਪੋਰਟਾਂ ਨਾਲ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਕਾਫੀ ਵਧ ਗਈ ਹੈ।