ਹਿਮਾਚਲ ਪੁਲਿਸ ‘ਚ ਨੌਕਰੀਆਂ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਪੁਲਿਸ ਵਿਭਾਗ ਜਲਦ ਹੀ 1226 ਕਾਂਸਟੇਬਲ ਦੀ ਭਰਤੀ ਕਰਨ ਜਾ ਰਿਹਾ ਹੈ। ਵਿਭਾਗ ਨੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਵਿੱਤ ਵਿਭਾਗ ਤੋਂ ਮਨਜ਼ੂਰੀ ਮੰਗੀ ਹੈ। ਵਿੱਤ ਵਿਭਾਗ ਦੀ ਹਰੀ ਝੰਡੀ ਤੋਂ ਬਾਅਦ ਇਹ ਮਾਮਲਾ ਕੈਬਨਿਟ ਕੋਲ ਜਾਵੇਗਾ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਪੁਲਿਸ ਵਿਭਾਗ ਵੱਲੋਂ ਭੇਜੇ ਪ੍ਰਸਤਾਵ ਅਨੁਸਾਰ 877 ਪੁਰਸ਼, 292 ਮਹਿਲਾ ਕਾਂਸਟੇਬਲ ਅਤੇ 57 ਡਰਾਈਵਰ ਭਰਤੀ ਕੀਤੇ ਜਾਣਗੇ। ਪੁਲਿਸ ਵਿਭਾਗ ਵਿੱਚ ਇਸ ਸਮੇਂ ਵੱਖ-ਵੱਖ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ 2249 ਅਸਾਮੀਆਂ ਖਾਲੀ ਪਈਆਂ ਹਨ। ਇਨ੍ਹਾਂ ਵਿੱਚੋਂ 75 ਫੀਸਦੀ ਤੋਂ ਵੱਧ ਅਸਾਮੀਆਂ ਕਾਂਸਟੇਬਲਾਂ ਦੀਆਂ ਹੀ ਦੱਸੀਆਂ ਜਾ ਰਹੀਆਂ ਹਨ। ਅਜਿਹੇ ‘ਚ ਨਵੇਂ ਜਵਾਨਾਂ ਦੀ ਭਰਤੀ ਨਾਲ ਪੁਲਿਸ ਵਿਭਾਗ ‘ਚ ਕਾਂਸਟੇਬਲਾਂ ਦੀ ਕਮੀ ਪੂਰੀ ਹੋ ਜਾਵੇਗੀ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਕਿਸ਼ਤਵਾੜ ‘ਚ ਵੱਡਾ ਸੜਕ ਹਾਦਸਾ, ਸੱਤ ਲੋਕਾਂ ਦੀ ਮੌ.ਤ, ਕਈ ਗੰਭੀਰ ਜ਼ਖਮੀ
ਪੁਲਿਸ ਵਿਭਾਗ ਵਿੱਚ ਕਾਂਸਟੇਬਲਾਂ ਦੀ ਭਰਤੀ ਨਾਲ ਡਬਲ ਸ਼ਿਫਟ ਕਰਨ ਵਾਲੇ ਜਵਾਨਾਂ ‘ਤੇ ਵਾਧੂ ਕੰਮ ਦਾ ਬੋਝ ਘੱਟ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ 27 ਮਾਰਚ ਨੂੰ 1334 ਅਸਾਮੀਆਂ ਲਈ ਪ੍ਰੀਖਿਆ ਹੋਈ ਸੀ ਅਤੇ ਨਤੀਜਾ 5 ਅਪ੍ਰੈਲ ਨੂੰ ਐਲਾਨਿਆ ਗਿਆ ਸੀ। 5 ਮਈ ਨੂੰ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਫਿਰ ਸਰਕਾਰ ਨੇ ਪੇਪਰ ਰੱਦ ਕਰਕੇ ਦੁਬਾਰਾ ਪ੍ਰੀਖਿਆ ਕਰਵਾਈ ਅਤੇ ਭਰਤੀ ਪ੍ਰਕਿਰਿਆ ਪੂਰੀ ਕਰ ਲਈ।
ਵੀਡੀਓ ਲਈ ਕਲਿੱਕ ਕਰੋ -: