132186 MT wheat sale: ਚੰਡੀਗੜ: ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 29ਵੇਂ ਦਿਨ 1,32,186 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 130838 ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 1348 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 130838 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 30210 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 40500 ਮੀਟਿ੍ਰਕ ਟਨ ਅਤੇ ਪਨਸਪ 28113 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 12194 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।