135 Corona Cases found : ਫਰੀਦਕੋਟ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਸੰਜੇ ਕਪੂਰ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਫਿਰ ਵੀ ਵਧਦੇ ਖਤਰੇ ਦਰਮਿਆਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਜ਼ਿਲੇ ਅੰਦਰ 135 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 624 ਹੋ ਗਈ ਹੈ, 52 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਅੱਜ ਸਿਹਤਯਾਬ ਹੋਏ ਹਨ। ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 214 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਗਏ ਹਨ। ਅੱਜ ਤੱਕ ਜ਼ਿਲੇ ਵਿੱਚ 89264 ਕੋਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 78301 ਰਿਪੋਰਟਾਂ ਨੈਗੇਟਿਵ ਆਈਆਂ ਹਨ।
ਇਹ ਜਾਣਕਾਰੀ ਡਾ. ਸੰਜੇ ਕਪੂਰ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ ਕੋਰੋਨਾ ਮਾਮਲੇ 5553 ਹੋ ਗਏ ਹਨ ਜਦ ਕੇ ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ 4831 ਤੇ ਬਿਲਕੁਲ ਤੰਦਰੁਸਤ ਹਨ। ਡਾਕਟਰ ਸੰਜੇ ਕਪੂਰ ਨੇ ਕਿਹਾ ਇਹ ਇੱਕ ਖਤਰਨਾਕ ਵਾਇਰਸ ਹੈ ਇਸ ਲਈ ਅਜੇ ਵੀ ਜਾਗਰੂਕ ਹੋਣ ਤੇ ਲਾਪਰਵਾਹੀ ਨਾ ਕਰਨ ਦੀ ਗੱਲ ਕਹੀ ਜਾ ਰਹੀ ਹੈ, ਵਾਰ-ਵਾਰ ਹੱਥ ਧੋਣਾ,ਮਾਸਕ ਲਗਾ ਕੇ ਰੱਖਣਾ ਅਤੇ ਸਰੀਰਕ ਦੂਰੀ ਬਣਾ ਕੇ ਰੱਖਣਾ ਅਜੇ ਸਮੇਂ ਦੀ ਲੋੜ ਹੈ।
ਇਸੇ ਤਰ੍ਹਾਂ ਹੀ ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ’ਤੇ ਜਿੱਤ ਪਾਈ ਜਾ ਸਕਦੀ ਹੈ। ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਫਲੈਗ ਚਾਵਲਾ ਨੇ ਕਿਹਾ ਕਿ ਜੇ ਕਿਸੇ ਨੂੰ ਖਾਂਸੀ, ਜ਼ੁਕਾਮ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਵਰਗੇ ਲੱਛਣ ਨਜ਼ਰ ਆ ਰਹੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰੋ, ਜੇ ਕਿਸੇ ਵਿਅਕਤੀ ਵਿੱਚ ਲੱਛਣ ਦਿਖਾਈ ਨਹੀ ਵੀ ਦੇ ਰਹੇ ਤਾਂ ਵੀ ਉਹ ਸ਼ੱਕ ਦੂਰ ਕਰਨ ਲਈ ਬਿਨਾਂ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ’ਤੇ ਕੋਰੋਨਾ ਸੈਂਪਲ ਦੇ ਸਕਦਾ। ਉਨ੍ਹਾਂ ਨੇ ਕਿਹਾ ਕਿ ਹੁਣ ਰੋਜ਼ਾਨਾ ਕੋਰੋਨਾ ਕੇਸਾਂ ਦੀ ਪੁਸ਼ਟੀ ਹੋਣਾ ਖਤਰੇ ਦੀ ਘੰਟੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ। ਸਿਹਤ ਸੰਸਥਾਵਾਂ ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਗਠਿਤ ਟੀਮਾਂ ਵੱਲੋਂ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ। ਜ਼ਿਲ੍ਹੇ ਨਾਲ ਸਬੰਧਤ ਕੁੱਲ 98 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ