ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ‘ਤੇ ਕਾਂਗਰਸੀ ਆਗੂ ਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉਨ੍ਹਾਂ ਦਾ ਵਾਅਦਾ ਚੇਤਾ ਕਰਵਾਇਆ ਕਿ ਕੋਈ ਵੀ ਕਿਸਾਨ ਅਪ੍ਰੈਲ ਮਗਰੋਂ ਖੁਦਕੁਸ਼ੀ ਨਹੀਂ ਕਰੇਗਾ।
ਬਾਜਵਾ ਨੇ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ 1 ਅਪ੍ਰੈਲ, 2022 ਤੋਂ ਬਾਅਦ ਖੁਦਕੁਸ਼ੀ ਕਰਕੇ ਕੋਈ ਕਿਸਾਨ ਨਹੀਂ ਮਰੇਗਾ।
ਇਸ ਸਾਲ ਕਣਕ ਦੇ ਘੱਟ ਝਾੜ ਕਰਕੇ, ਇਸ ਮਹੀਨੇ ਵਿੱਚ ਹੁਣ ਤੱਕ 14 ਕਿਸਾਨਾਂ ਦੀ ਖੁਦਕੁਸ਼ੀ ਨਾਲ ਜਾਨ ਜਾ ਚੁੱਕੀ ਹੈ, ਪੰਜਾਬ ਸਰਕਾਰ ਕਿੱਥੇ ਹੈ?
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਦੱਸ ਦੇਈਏ ਕਿ ਇਸ ਸੀਜ਼ਨ ਵਿੱਚ ਕਣਕ ਦੇ ਘੱਟ ਝਾੜ ਤੋਂ ਦੁਖੀ ਹੋ ਕੇ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬੀਤੇ ਦਿਨ ਇੱਕ ਹੋਰ 40 ਸਾਲਾ ਕਿਸਾਨ ਨੇ ਕਥਿਤ ਤੌਰ ‘ਤੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਦਾਅਵਾ ਕੀਤਾ ਹੈ ਕਿ ਇਸ ਮਹੀਨੇ ਪੰਜਾਬ ਵਿੱਚ ਲਗਭਗ 14 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ, ਜਿਨ੍ਹਾਂ ਵਿੱਚ ਮਾਲਵਾ ਖੇਤਰ ਦੇ 11 ਸ਼ਾਮਲ ਹਨ।