ਅਸਮ ‘ਚ ਸ਼ਨੀਵਾਰ ਨੂੰ ਆਏ ਤੂਫਾਨ ਨਾਲ ਆਸਮਾਨੀ ਬਿਜਲੀ ਡਿਗਣ ਕਾਰਨ ਘੱਟ ਤੋਂ ਘੱਟ 14 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਨਾਬਾਲਗ ਵੀ ਸ਼ਾਮਲ ਹਨ। ਸੂਬਾ ਸਰਕਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਗਰਮੀ ਦੇ ਮੌਸਮ ਵਿਚ ਆਉਣ ਵਾਲੇ ਤੂਫਾਨ ਨੂੰ ਅਸਮ ਵਿਚ ‘ਬੋਰਡਇਸਿਲਾ’ ਕਿਹਾ ਜਾਂਦਾ ਹੈ। ਤੂਫਾਨ ਆਪਣੇ ਪਿੱਛੇ ਤਬਾਹੀ ਦੇ ਨਿਸ਼ਾਨ ਛੱਡ ਗਿਆ ਜਿਸ ਵਿਚ ਉਜੜੇ ਗੋਏ ਘਰ, ਦਰੱਖਤ ਤੇ ਬਿਜਲੀ ਦੀਆਂ ਟੁੱਟੀਆਂ ਲਾਈਨਾਂ ਸ਼ਾਮਲ ਹਨ।
ਪਿਛਲੇ ਕੁਝ ਦਿਨਾਂ ਵਿਚ ਤੂਫਾਨ ਕਾਰਨ ਦੇ ਵੱਖ- ਵੱਖ ਹਿੱਸਿਆਂ ਵਿਚ ਸੈਂਕੜੇ ਦਰੱਖਤ ਤੇ ਦਰਜਨਾਂ ਬਿਜਲੀ ਦੇ ਖੰਭੇ ਉਖ ਗਏ। ਵੱਖ-ਵੱਖ ਥਾਵਾਂ ‘ਤੇ ਕਈ ਘਰ ਨੁਕਸਾਨੇ ਗਏ। ਪਿਛਲੇ ਦੋ ਦਿਨਾਂ ਦੌਰਾਨ ਸੂਬੇ ਵਿਚ ਘੱਟ ਤੋਂ ਘਟ 7378 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
IMD ਨੇ ਅਗਲੇ 5 ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਵਿਚ ਭਾਰੀ ਮੀਂਹ ਪੈਣ ਦੇ ਨਾਲ ਬਿਜਲੀ ਡਿੱਗਣ ਦੀ ਵੀ ਭਵਿੱਖਬਾਣੀ ਕੀਤੀ ਹੈ। ਆਈਐੱਮਡੀ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਭਾਰਤ ਦੇ ਦੱਖਣੀ ਸੂਬਿਆਂ ਵਿਚ ਗਰਜ ਨਾਲ ਮੀਂਹ ਤੇ ਬਿਜਲੀ ਡਿਗਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : CM ਮਾਨ ਕੱਲ੍ਹ ਜਾਣਗੇ ਦਿੱਲੀ, ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ
ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਵਿਚ ਪੱਛਮੀ ਹਿਮਾਚਲੀ ਖੇਤਰ ਵਿਚ 19 ਅਤੇ 20 ਅਪ੍ਰੈਲ ਨੂੰ ਮੀਂਹ ਪੈਣ ਤੇ ਬਿਜਲੀ ਡਿਗਣ ਦੀ ਸੰਭਾਵਨਾ ਹੈ। ਪੰਜਾਬ ਵਿਚ 20 ਅਪ੍ਰੈਲ ਨੂੰ ਮੀਂਹ ਪੈਣ ਦੇ ਆਸਾਰ ਹਨ। ਉੱਤਰ ਤੇ ਮੱਧ ਭਾਰਤ ਦੇ ਸੂਬਿਆਂ ਵਿਚ ਤਪਦੀ ਗਰਮੀ ਪੈਣੀ ਜਾਰੀ ਰਹੇਗੀ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਮੱਧਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਓਡੀਸ਼ਾ, ਝਾਰਖੰਡ ਤੇ ਮਹਾਰਾਸ਼ਟਰ ਵਿਚ ਫਿਲਹਾਲ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ।