ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 14,417 ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਕਿਫਾਇਤੀ ਰਿਹਾਇਸ਼ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਝੁੱਗੀਆਂ ਵਿੱਚ ਰਹਿਣ ਵਾਲੇ ਗਰੀਬ ਲੋਕਾਂ ਨੂੰ ਜ਼ਮੀਨ ਅਤੇ ਮਕਾਨ ਮੁਹੱਈਆ ਕਰਵਾਏਗੀ। ਅਨਾਜ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਨੂੰ ਲਾਗੂ ਕਰਨ ਲਈ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ।
ਇਹ ਵੀ ਪੜ੍ਹੋ : ਹੈਦਰਾਬਾਦ ‘ਚ ਆਵਾਰਾ ਕੁੱਤਿਆਂ ਦਾ ਆਤੰਕ ! 4 ਸਾਲਾਂ ਮਾਸੂਮ ਨੂੰ ਨੋਚ-ਨੋਚ ਖਾਧਾ, ਘਟਨਾ CCTV ‘ਚ ਕੈਦ
ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਦਿਹਾੜੀ ਵਿੱਚ 25 ਫੀਸਦੀ ਵਾਧਾ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਐਫਸੀਆਈ ਵੱਲੋਂ 20 ਫੀਸਦੀ ਵਾਧਾ ਕੀਤਾ ਜਾਵੇਗਾ ਅਤੇ ਬਾਕੀ 5 ਫੀਸਦੀ ਵਾਧਾ ਸੂਬਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਕੈਬਨਿਟ ਨੇ ਜਲ ਸੈਰ-ਸਪਾਟੇ ਸਬੰਧੀ ਨੀਤੀ ਨੂੰ ਵੀ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: