ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ, ਜਿਸ ਵਿੱਚ 15 ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ‘ਆਪ’ ਵੱਲੋਂ ਜਾਰੀ ਇਸ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਚੋਣ ਹਲਕੇ ਸ੍ਰੀ ਚਮਕੌਰ ਸਾਹਿਬ ਦੇ ਹੈ ਤੋਂ ਉਨ੍ਹਾਂ ਦੇ ਨਾਂ ਵਾਲੇ ਉਮੀਦਵਾਰ ਡਾ. ਚਰਨਜੀਤ ਸਿੰਘ ਨੂੰ ਉਤਾਰਿਆ ਗਿਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਚੋਣਾਂ ਵਿੱਚ ਇਸ ਹਲਕੇ ਤੋਂ ਕਾਂਗਰਸ ਆਪਣੀ ਧਾਕ ਜਮਾਉਂਦੀ ਹੈ ਜਾਂ ਫਿਰ ਆਮ ਆਦਮੀ ਪਾਰਟੀ।
ਦੱਸ ਦੇਈਏ ਕਿ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ 88 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਹਾਲਾਂਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਕਿਸ ਹਲਕੇ ਤੋਂ ਚੋਣ ਲੜਨਗੇ ਇਸ ਦਾ ਫੈਸਲਾ ਅਜੇ ਤੱਕ ਨਹੀਂ ਹੋਇਆ ਹੈ। ਦਰਅਸਲ ਭਗਵੰਤ ਮਾਨ ਸੰਗਰੂਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਹਨ ਤੇ ਸੰਗਰੂਰ ਤੋਂ ‘ਆਪ’ ਵੱਲੋਂ ਨਰਿੰਦਰ ਕੌਰ ਭਰਾਜ ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਥੇ ਹੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੀ ਅਜੇ ਤੱਕ ਭੰਬਲਭੂਸਾ ਬਣਿਆ ਹੋਇਆ ਹੈ ਕਿਉਂਕਿ ਪਾਰਟੀ ਨੇ ਅਜੇ ਤੱਕ ਸੀ.ਐੱਮ. ਫੇਸ ਦਾ ਐਲਾਨ ਨਹੀਂ ਕੀਤਾ ਹੈ। ਉਂਝ ਪਾਰਟੀ ਨੇ ਆਪਣੀਆਂ ਚੋਣ ਸਰਗਰਮੀਆਂ ਪੰਜਾਬ ਵਿੱਚ ਕਾਫੀ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਚੋਣਾਂ ਨੂੰ ਲੈ ਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸੂਬੇ ਦੇ ਕਈ ਦੌਰੇ ਕਰ ਚੁੱਕੇ ਹਨ ਤੇ ਪੰਜਾਬੀਆਂ ਨੂੰ ਕਈ ਗਾਰੰਟੀਆਂ ਵੀ ਦੇ ਚੁੱਕੇ ਹਨ। ਹੁਣ ਬੱਸ ਉਡੀਕ ਹੈ ਤਾਂ ਮੁੱਖ ਮੰਤਰੀ ਚਿਹਰੇ ਦੇ ਐਲਾਨ ਦੀ।