15000 farmers from Punjab : ਅੱਜ ਦਿੱਲੀ ਦੀਆਂ ਕਈ ਸਰਹੱਦਾਂ ’ਤੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ 31ਵਾਂ ਦਿਨ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ ਕਈ ਦੌਰ ਚੱਲੇ ਹਨ, ਪਰ ਸਭ ਬੇਕਾਰ ਹੋ ਗਏ ਹਨ। ਸਰਕਾਰ ਵੱਲੋਂ ਗੱਲਬਾਤ ਦੇ ਨਵੇਂ ਪ੍ਰਸਤਾਵ ’ਤੇ ਅੱਜ ਕਿਸਾਨ ਜਥੇਬੰਦੀਆਂ ਫੈਸਲਾ ਲੈ ਸਕਦੀਆਂ ਹਨ। ਕਿਸਾਨ ਸੰਗਠਨਾਂ ਨੇ ਵੀ ਸ਼ੁੱਕਰਵਾਰ ਨੂੰ ਇਸ ‘ਤੇ ਵਿਚਾਰ ਕੀਤਾ। ਸਰਕਾਰ ਨੂੰ ਉਮੀਦ ਹੈ ਕਿ ਕਿਸਾਨਾਂ ਨਾਲ ਗੱਲਬਾਤ ਦੋ-ਤਿੰਨ ਦਿਨਾਂ ਵਿਚ ਸ਼ੁਰੂ ਹੋ ਸਕਦੀ ਹੈ।
ਦਿੱਲੀ ਬਾਰਡਰ ‘ਤੇ ਇੱਕ ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਸ਼ਨੀਵਾਰ ਨੂੰ 15 ਹਜ਼ਾਰ ਕਿਸਾਨਾਂ ਦਾ ਕਾਫਲਾ ਪੰਜਾਬ ਦੇ ਸੰਗਰੂਰ ਦੇ ਖਨੌਰੀ ਬਾਰਡਰ ਤੋਂ ਰਵਾਨਾ ਹੋਇਆ। 27 ਦਸੰਬਰ ਨੂੰ ਡੱਬਵਾਲੀ ਤੋਂ 15 ਹਜ਼ਾਰ ਕਿਸਾਨ ਦਿੱਲੀ ਵਿੱਚ ਦਾਖਲ ਹੋਣਗੇ। ਉਥੇ ਹੀ ਗਾਜ਼ੀਪੁਰ ਬਾਰਡਰ ‘ਤੇ ਅੱਜ ਸਵੇਰੇ ਪੰਜਾਬ ਤੋਂ 2000 ਕਿਸਾਨ ਪਹੁੰਚੇ ਹਨ। ਇਥੇ ਹੁਣ ਕੁਲ ਕਿਸਾਨਾਂ ਦੀ ਗਿਣਤੀ 15000 ਹੋ ਗਈ ਹੈ।
ਦੱਸਣਯੋਗ ਹੈ ਕਿ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਆਪਣੇ ਮਨੋਰੰਜਨ ਦਾ ਪ੍ਰਬੰਧ ਕੀਤਾ ਹੋਇਆ ਹੈ। ਅੱਜ, ਵੱਡੇ ਪਰਦੇ ਤੇ, ਸਾਰੇ ਕਿਸਾਨ ਮਿਲ ਕੇ ਚਾਰ ਫਿਲਮਾਂ ਵੇਖਣਗੇ। ਉਥੇ ਹੀ ਕਿਸਾਨਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਖੇਤੀ ਦੇ ਬਿੱਲਾਂ ਨੂੰ ਲੈ ਕੇ ਚੱਲ ਰਹੇ ਅੜਿੱਕੇ ਦਰਮਿਆਨ ਕਿਸਾਨ ਏਕਤਾ ਮੋਰਚਾ ਨੇ 27 ਦਸੰਬਰ ਨੂੰ ਆਉਣ ਵਾਲੀ ‘ਮਨ ਕੀ ਬਾਤ’ ਬਾਰੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਬਾਈਕਾਟ ਕਰਨ। ਦੱਸ ਦੇਈਏ ਕਿ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ ਉਧਰ ਸਰਕਾਰ ਸੋਧ ਨੂੰ ਤਾਂ ਮੰਨ ਰਹੀ ਹੈ ਪਰ ਕਾਨੂੰਨ ਰੱਦ ਨਹੀਂ ਕਰਨਾ ਚਾਹੁੰਦੀ।