ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਿੱਖਿਆ, ਸਿਹਤ ਤੇ ਹੋਰ ਵਿਵਸਥਾਵਾਂ ਨੂੰ ਲੈ ਕੇ ਦਿੱਲੀ ਵਿੱਚ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇੱਕ ਨੌਜਵਾਨ ਨੀਲੇਸ਼ ਸੋਲਾਪੁਰ ਮਹਾਰਾਸ਼ਟਰ ਤੋਂ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਸਾਈਕਲ 1600 ਕਿਲੋਮੀਟਰ ਦਾ ਸਫਰ ਤੈਅ ਕਰਕੇ ਦਿੱਲੀ ਪਹੁੰਚਿਆ।
ਮੁੱਖ ਮੰਤਰੀ ਕੇਜਰੀਵਾਲ ਨੀਲੇਸ਼ ਨੂੰ ਮਿਲੇ ਅਤੇ ਉਸ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਆਮ ਆਦਮੀ ਪਾਰਟੀ ਨੇ ਖੁਦ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਸ਼ੇਅਰ ਕੀਤੀ।
ਦੱਸ ਦੇਈਏ ਕਿ ਨੀਲੇਸ਼ 31 ਮਾਰਚ ਨੂੰ ਸੋਲਾਪੁਰ ਮਹਾਰਾਸ਼ਟਰ ਤੋਂ ਨਿਕਲਿਆ ਸੀ ਤੇ ਉਸ ਨੂੰ ਦਿੱਲੀ ਵਿੱਚ ਪਹੁੰਚਣ ਵਿੱਚ 15 ਦਿਨ ਲੱਗੇ। ਨਿਲੇਸ਼ ਨੇ ਦੱਸਿਆ ਕਿ ਉਹ ਬੀ.ਏ. ਸੈਕੰਡ ਈਅਰ ਦਾ ਵਿਦਿਆਰਥੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੋਸ਼ਲ ਮੀਡੀਆ ਪਲੇਟਫਾਰਮ ਨਾਲ ਜੁੜਿਆ ਹੋਇਆ ਹੈ। ਮੁੱਖ ਮੰਤਰੀ ਨੇ ਦਿੱਲੀ ਵਿੱਚ ਜਨ ਕਲਿਆਣਕਾਰੀ ਯੋਜਨਾਵਾਂ ਨੂੰ ਲੈ ਕੇ ਕੀਤੇ ਜਾ ਰਹੇ ਕਾਰਜਾਂ ਤੋਂ ਉਹ ਕਾਫੀ ਪ੍ਰਭਾਵਿਤ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”