ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ, ਜਿਸ ਦੀ ਕੁੱਲ ਇਨਾਮ ਰਾਸ਼ੀ 11 ਕਰੋੜ ਰੁਪਏ ਹੈ। ਨਗਰ ਨਿਗਮ ਭਵਨ ਵਿਚ ਆਯੋਜਿਤ ਪੁਰਸਕਾਰ ਸਮਾਰੋਹ ਦੌਰਾਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਦਿੱਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਨੂੰ 2.5 ਲੱਖ ਰੁਪਏ, ਮਿਡਲ ਸਕੂਲਾਂ ਨੂੰ 5 ਲੱਖ ਰੁਪਏ, ਹਾਈ ਸਕੂਲਾਂ ਨੂੰ 7.5 ਲੱਖ ਰੁਪਏ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 10 ਲਖ ਰੁਪਏ ਦਾ ਇਨਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਚੋਣ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ ਜਿਨ੍ਹਾਂ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ, ਸਕੂਲ ਦੇ ਬੁਨਿਆਦੀ ਢਾਂਚੇ ਦੇ ਰੱਖ-ਰਖਾਅ ਵਰਗੇ ਮਾਪਦੰਡਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।
ਇਨਾਮ ਜਿੱਤਣ ਵਾਲੇ ਸਾਰੇ ਸਕੂਲ ਨੂੰ ਵਧਾਈ ਦਿੰਦੇ ਹੋਏ ਮੰਤਰੀ ਬੈਂਸ ਨੇ ਕਿਹਾ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿਚ ਉਪਲਬਧੀਆਂ ਹਾਸਲ ਕਰਨ ਲਈ ਦੂਜਿਆਂ ਦੇ ਨਕਸ਼ੇਕਦਮ ‘ਤੇ ਚੱਲਣ ਲਈ ਆਦਰਸ਼ ਬਣਨਗੇ। ਉਨ੍ਹਾਂ ਇਨਾਮ ਜੇਤੂ ਸਕੂਲਾਂ ਦੇ ਮੁਖੀਆਂ ਤੇ ਪੂਰੇ ਸਕੂਲ ਸਟਾਫ ਨੂੰ ਉਨ੍ਹਾਂ ਦੀ ਇਸ ਉਪਲਬਧੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਆਉਣ ਵਾਲੇ ਸੈਸ਼ਨ ਵਿਚ ਸੂਬਾ ਪੱਧਰੀ ਸਰਵਸ਼੍ਰੇਸ਼ਠ ਸਕੂਲ ਪੁਰਸਕਾਰ ਸ਼ੁਰੂ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਦੀ ਕਾਰਵਾਈ, 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫਤਾਰ
ਦੱਸ ਦੇਈਏ ਕਿ ਪੰਜਾਬ ਸਰਕਾਰ ਮਹਿਲਾ ਸਸ਼ਕੀਤਕਰਨ ਨੂੰ ਬੜ੍ਹਾਵਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸਕੂਲਾਂ ਦੀ ਅਗਵਾਈ ਮਹਿਲਾ ਪ੍ਰਿੰਸੀਪਲ ਕਰ ਰਹੀਆਂ ਹਨ। ਇਸ ਦੌਰਾਨ ਸਕੂਲ ਸਿੱਖਿਆ ਸਕੱਤਰ ਅਨਿੰਦਿਤਾ ਮਿਸ਼ਰਾ ਨੇ ਮਹਾਨ ਨੇਤਾ ਨੈਲਸਨ ਮੰਡੇਲਾ ਦੀ ਲਾਈਨ ‘ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ ਜਿਸ ਦੀ ਵਰਤੋਂ ਤੁਸੀਂ ਦੁਨੀਆ ਨੂੰ ਬਦਲਣ ਲਈ ਕਰ ਸਕਦੇ ਹੋ’ ਦਾ ਹਵਾਲਾ ਦਿੰਦੇ ਹੋਏ ਟੀਚਰਾਂ ਨੂੰ ਪ੍ਰਗਤੀਸ਼ੀਲ ਸਮਾਜ ਨੂੰ ਆਕਾਰ ਦੇਣ ਵਿਚ ਬਦਲਾਅ ਲਿਆਉਣ ਲਈ ਉਤਸ਼ਾਹਿਤ ਕੀਤਾ।
ਵੀਡੀਓ ਲਈ ਕਲਿੱਕ ਕਰੋ -:
