ਪਟਿਆਲਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 17 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਇਲਜ਼ਾਮ ਮ੍ਰਿਤਕ ਦੇ ਦੋਸਤਾਂ ‘ਤੇ ਹੀ ਲਗਾਏ ਜਾ ਰਹੇ ਹਨ ਤੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਤੇ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਪੁਲਿਸ ਨੇ ਜਲਦ ਕਾਰਵਾਈ ਦਾ ਭਰੋਸਾ ਦਿੱਤਾ ਹੈ ਤੇ ਕਿਹਾ ਹੈ ਕਿ ਜੋ ਕੋਈ ਵੀ ਮੁਲਜ਼ਮ ਹੋਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਮ੍ਰਿਤਕ ਦੀ ਪਛਾਣ ਵੀਰੂ ਵਜੋਂ ਹੋਈ ਹੈ ਤੇ ਉਹ 10ਵੀਂ ਵਿਚ ਪੜ੍ਹਦਾ ਸੀ।
ਇਹ ਵੀ ਪੜ੍ਹੋ : CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ
ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਕੁਝ ਨੌਜਵਾਨ ਘਰੋਂ ਬੁਲਾ ਕੇ ਲੈ ਕੇ ਗਏ ਸਨ ਤੇ ਸੁੰਨਸਾਨ ਥਾਂ ‘ਤੇ ਲਿਜਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਗੋਲੀ ਮਾਰ ਕੇ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਕੀਤੀ ਗਈ ਹੈ। ਦੂਜੇ ਪਾਸੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























