ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਰਾਜੌਰੀ ਜ਼ਿਲ੍ਹੇ ਦੇ ਡੰਗਰੀ ਪਿੰਡ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਸਬੰਧ ਵਿੱਚ ਘੱਟੋ-ਘੱਟ 18 ਸ਼ੱਕੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਸ਼ਨੀਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ‘ਚ ਅੱਤਵਾਦੀ ਹਮਲੇ ਦੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ ਅਤੇ ਇਸ ਸਬੰਧੀ ਕੁਝ ਅਹਿਮ ਸੁਰਾਗ ਮਿਲੇ ਹਨ।
ਜਾਣਕਾਰੀ ਅਨੁਸਾਰ1 ਜਨਵਰੀ ਦੀ ਸ਼ਾਮ ਨੂੰ ਗੋਲੀਬਾਰੀ ‘ਚ ਜ਼ਖਮੀ ਹੋਏ ਇਕ ਹੋਰ ਨੌਜਵਾਨ ਪ੍ਰਿੰਸ ਸ਼ਰਮਾ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ। ਇਨ੍ਹਾਂ ਵਿੱਚ ਦੋ ਲੜਕੀਆਂ ਵੀ ਸ਼ਾਮਲ ਹਨ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਜਿਹਾ ਲੱਗ ਰਿਹਾ ਹੈ ਕਿ ਰਾਜੌਰੀ ਸ਼ਹਿਰ ਦੇ ਨੇੜੇ ਕੁਝ ਪਿੰਡਾਂ ‘ਚ ਅੱਤਵਾਦੀ ਲੁਕੇ ਹੋਏ ਹਨ। ਜਾਂਚ ਸਹੀ ਦਿਸ਼ਾ ਵੱਲ ਚੱਲ ਰਹੀ ਹੈ। ਜਲਦੀ ਹੀ ਇਸ ਹਮਲੇ ਦਾ ਭੇਤ ਸੁਲਝਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਬ੍ਰਿਟਿਸ਼ ਏਅਰਵੇਜ਼ ਦੀ ਯੂਨੀਫਾਰਮ ‘ਚ ਵੱਡਾ ਬਦਲਾਅ, ਹੁਣ ਮਹਿਲਾ ਕਰੂ ਪਹਿਨ ਸਕਣਗੇ ਹਿਜਾਬ ਤੇ ਪੁਰਸ਼ ਥ੍ਰੀ ਪੀਸ ਸੂਟ
ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਡੇਢ ਦਰਜਨ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਵਿੱਚ ਕੁਝ ਔਰਤਾਂ ਵੀ ਸ਼ਾਮਲ ਹਨ। ਜੰਮੂ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਮੁਕੇਸ਼ ਸਿੰਘ ਰਾਜੌਰੀ-ਪੁੰਛ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਹਸੀਬ ਮੁਗਲ ਦੀ ਨਿਗਰਾਨੀ ਹੇਠ ਸੀਨੀਅਰ ਅਧਿਕਾਰੀਆਂ ਵੱਲੋਂ ਜਾਂਚ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਸਵੇਰੇ ਇਲਾਕੇ ਦੀ ਤਲਾਸ਼ੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਘੁਸਪੈਠ ਦੀ ਕੋਈ ਕੋਸ਼ਿਸ਼ ਨਾ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: