ਗੁਰਦਾਸਪੁਰ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋੜ ਮੇਲਾ ਚੋਹਲਾ ਸਾਹਿਬ ਦੇਖਣ ਗਏ 19 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਚੋਹਲਾ ਸਾਹਿਬ ਵਿਖੇ ਜੋੜ ਮੇਲਾ ਦੇਖਣ ਗਿਆ ਸੀ। ਮ੍ਰਿਤਕ ਦੇ ਭਰਾ ਬਲਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਵੀ ਆਪਣੇ ਭਰਾ ਨਾਲ ਮੇਲਾ ਦੇਖਣ ਗਿਆ ਸੀ। ਉਥੇ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਕਾਰਨ ਉਸ ਦੇ ਭਰਾ ਰੁਪਿੰਦਰ ਦਾ ਕਤਲ ਕਰ ਦਿੱਤਾ।
ਰੁਪਿੰਦਰ ਨੂੰ ਤੁਰੰਤ ਕਲਾਨੌਰ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੀ ਖਬਰ ਮਿਲਦਿਆਂ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਜਲਦ ਹੀ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: